ਹਰਿਆਣਾ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫੈਸਲੇ

ਬਲਵਿੰਦਰ ਸਿੰਘ :- ਹਰਿਆਣਾ ਕੈਬਨਿਟ ਦੀ ਅੱਜ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਹੋਵੇਗੀ। ਇਹ ਮੀਟਿੰਗ ਦੁਪਹਿਰ 3 ਵਜੇ ਹਰਿਆਣਾ ਸਿਵਲ ਸਕੱਤਰੇਤ ਵਿੱਚ ਬੁਲਾਈ ਗਈ ਹੈ। ਮੀਟਿੰਗ ਵਿੱਚ ਕਈ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਕੈਬਨਿਟ ਮੀਟਿੰਗ ਵਿੱਚ ਸਭ ਤੋਂ ਅਹਿਮ ਮੁੱਦਾ ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਤੈਅ ਕਰਨਾ ਹੋਵੇਗਾ। ਸੰਭਾਵਨਾ ਹੈ ਕਿ ਮਾਨਸੂਨ ਸੈਸ਼ਨ ਅਗਸਤ ਦੇ ਆਖਰੀ ਹਫ਼ਤੇ ਜਾਂ ਸਤੰਬਰ ਦੇ ਪਹਿਲੇ ਹਫ਼ਤੇ ਵਿੱਚ ਬੁਲਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਵਿਧਾਨ ਸਭਾ ਵਿੱਚ ਪੇਸ਼ ਅਤੇ ਪਾਸ ਕੀਤੇ ਜਾਣ ਵਾਲੇ ਵੱਖ-ਵੱਖ ਬਿੱਲਾਂ ਦੇ ਖਰੜਿਆਂ ਨੂੰ ਅੰਤਿਮ ਰੂਪ ਦੇਣ ਸਬੰਧੀ ਵੀ ਕੈਬਨਿਟ ਦੀ ਮਨਜ਼ੂਰੀ ਲਈ ਜਾਵੇਗੀ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਵੇਰੇ ਕਰੀਬ 9 ਵਜੇ ਮੁੱਖ ਮੰਤਰੀ ਨਿਵਾਸ ‘ਸੰਤ ਕਬੀਰ ਕੁਟੀਰ’ ਵਿਖੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ। ਇਸ ਤੋਂ ਬਾਅਦ ਮੁੱਖ ਮੰਤਰੀ ਸਵੇਰੇ 10:15 ਵਜੇ ਸੋਨੀਪਤ ਲਈ ਰਵਾਨਾ ਹੋਣਗੇ। ਕਰੀਬ 11 ਵਜੇ ਉਹ DCRUST ਸੋਨੀਪਤ ਵਿਖੇ Volvo-Eicher Commercial Vehicle Limited ਦੇ ਸਹਿਯੋਗ ਨਾਲ ਬਣਾਏ ਜਾਣ ਵਾਲੇ ਖੇਤਰੀ ਸਮਰੱਥਾ ਵਿਕਾਸ ਕੇਂਦਰ ਦਾ ਨੀਂਹ ਪੱਥਰ ਰੱਖਣਗੇ।

ਮੁੱਖ ਮੰਤਰੀ ਸੋਨੀਪਤ ਤੋਂ ਦੁਪਹਿਰ ਕਰੀਬ 1:30 ਵਜੇ ਚੰਡੀਗੜ੍ਹ ਲਈ ਰਵਾਨਾ ਹੋਣਗੇ, ਜਿਸ ਤੋਂ ਬਾਅਦ ਦੁਪਹਿਰ 3 ਵਜੇ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ।

By Balwinder Singh

Leave a Reply

Your email address will not be published. Required fields are marked *