ਅੱਜ ਪੰਜਾਬ ਕੈਬਿਨੇਟ ਦੀ ਅਹਿਮ ਬੈਠਕ, ਮਾਨ ਸਰਕਾਰ ਲੈ ਸਕਦੀ ਹੈ ਵੱਡੇ ਫੈਸਲੇ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਕੈਬਿਨੇਟ ਦੀ ਇੱਕ ਅਹਿਮ ਬੈਠਕ ਬੁਲਾਈ ਗਈ ਹੈ। ਇਹ ਕੈਬਿਨੇਟ ਮੀਟਿੰਗ ਅੱਜ ਸ਼ਾਮ 4 ਵਜੇ ਮੁੱਖ ਮੰਤਰੀ ਨਿਵਾਸ ਵਿਖੇ ਹੋਵੇਗੀ। ਇਸ ਕੈਬਿਨੇਟ ਬੈਠਕ ਦੌਰਾਨ ਕਈ ਅਹਿਮ ਫੈਸਲੇ ਵੀ ਲਏ ਜਾਣ ਦੀ ਸੰਭਾਵਨਾ ਹੈ। ਬੈਠਕ ਨੂੰ ਲੈ ਕੇ ਪ੍ਰਸ਼ਾਸਨਿਕ ਅਤੇ ਸਿਆਸੀ ਹਲਕਿਆਂ ਵਿੱਚ ਖਾਸ ਚਰਚਾ ਬਣੀ ਹੋਈ ਹੈ।

ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਵਿਕਾਸ ਕਾਰਜਾਂ, ਨੀਤੀਆਂ ਅਤੇ ਪ੍ਰਸ਼ਾਸਨਿਕ ਫੈਸਲਿਆਂ ਸਬੰਧੀ ਮੁੱਦੇ ਕੈਬਿਨੇਟ ਦੇ ਸਾਹਮਣੇ ਰੱਖੇ ਜਾਣਗੇ। ਹੁਣ ਸਭ ਦੀ ਨਜ਼ਰ ਇਸ ਗੱਲ ‘ਤੇ ਟਿਕੀ ਹੋਈ ਹੈ ਕਿ ਮਾਨ ਸਰਕਾਰ ਇਸ ਬੈਠਕ ਤੋਂ ਬਾਅਦ ਕਿਹੜੇ ਵੱਡੇ ਐਲਾਨ ਕਰਦੀ ਹੈ।

ਪੰਜਾਬ ਕੈਬਨਿਟ ‘ਚ ਦੋ ਮੰਤਰੀਆਂ ਦੇ ਬਦਲੇ ਵਿਭਾਗ

ਪੰਜਾਬ ਸਰਕਾਰ ਦੀ ਕੈਬਨਿਟ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਫੇਰਬਦਲ ਤਹਿਤ ਦੋ ਮੰਤਰੀਆਂ ਦੇ ਵਿਭਾਗ ਬਦਲੇ ਗਏ ਹਨ, ਜਿਸ ਨਾਲ ਸਰਕਾਰ ਦੇ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

ਸਰਕਾਰੀ ਹੁਕਮਾਂ ਅਨੁਸਾਰ, ਮੰਤਰੀ ਸੰਜੀਵ ਅਰੋੜਾ ਨੂੰ ਸਥਾਨਕ ਸਰਕਾਰਾਂ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਵਿਭਾਗ ਦੇ ਅਧੀਨ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਹੋਰ ਸਥਾਨਕ ਸੰਸਥਾਵਾਂ ਆਉਂਦੀਆਂ ਹਨ, ਜੋ ਸ਼ਹਿਰੀ ਵਿਕਾਸ ਨਾਲ ਜੁੜੀਆਂ ਅਹਿਮ ਜ਼ਿੰਮੇਵਾਰੀਆਂ ਨਿਭਾਉਂਦੀਆਂ ਹਨ।

ਇਸ ਦੇ ਨਾਲ ਹੀ ਡਾ. ਰਵਜੋਤ ਸਿੰਘ ਨੂੰ NRI ਮੰਤਰਾਲੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਹ ਵਿਭਾਗ ਵਿਦੇਸ਼ ਵੱਸਦੇ ਪੰਜਾਬੀਆਂ ਨਾਲ ਸੰਬੰਧਤ ਮਸਲਿਆਂ, ਨਿਵੇਸ਼ ਅਤੇ ਕਲਿਆਣਕਾਰੀ ਯੋਜਨਾਵਾਂ ਨਾਲ ਜੁੜੇ ਹੋਏ ਹਨ ।
ਸਿਆਸੀ ਹਲਕਿਆਂ ਵਿੱਚ ਇਸ ਕੈਬਨਿਟ ਫੇਰਬਦਲ ਨੂੰ ਅਹਿਮ ਕਦਮ ਮੰਨਿਆ ਜਾ ਰਿਹਾ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਇਸ ਨਾਲ ਸਰਕਾਰ ਦੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤੀ ਮਿਲੇਗੀ।

2025 ਵਿੱਚ ਲੁਧਿਆਣਾ ਪੱਛਮੀ ਤੋਂ ਬਣੇ ਵਿਧਾਇਕ

ਸੰਜੀਵ ਅਰੋੜਾ 2025 ਵਿੱਚ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਉਪ ਚੋਣ ਜਿੱਤਣ ਤੋਂ ਬਾਅਦ ਵਿਧਾਇਕ ਬਣੇ। ਉਨ੍ਹਾਂ ਨੇ 28 ਜੂਨ, 2025 ਨੂੰ ਵਿਧਾਇਕ ਵਜੋਂ ਸਹੁੰ ਚੁੱਕੀ। ਇਸ ਤੋਂ ਪਹਿਲਾਂ, ਉਹ ਰਾਜ ਸਭਾ ਦੇ ਮੈਂਬਰ ਸਨ। ਵਿਧਾਇਕ ਬਣਨ ਤੋਂ ਬਾਅਦ, ਉਨ੍ਹਾਂ ਨੇ 1 ਜੁਲਾਈ, 2025 ਨੂੰ ਰਾਜ ਸਭਾ ਤੋਂ ਅਸਤੀਫਾ ਦੇ ਦਿੱਤਾ।

ਉਨ੍ਹਾਂ ਨੂੰ 3 ਜੁਲਾਈ ਨੂੰ ਮੰਤਰੀ ਵਜੋਂ ਸਹੁੰ ਚੁਕਾਈ ਗਈ। ਉਨ੍ਹਾਂ ਨੂੰ ਉਦਯੋਗ ਅਤੇ ਵਣਜ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਵਿਭਾਗ ਦਿੱਤੇ ਗਏ। 18 ਅਗਸਤ, 2025 ਨੂੰ ਮੰਤਰੀ ਮੰਡਲ ਵਿੱਚ ਫੇਰਬਦਲ ਵਿੱਚ, ਉਨ੍ਹਾਂ ਨੂੰ ਬਿਜਲੀ ਵਿਭਾਗ ਵੀ ਦਿੱਤਾ ਗਿਆ।

By Gurpreet Singh

Leave a Reply

Your email address will not be published. Required fields are marked *