
ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਵੱਲੋਂ ਬਣਾਈ ਗਈ ਕੋਰ ਕਮੇਟੀ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਵਿੱਚ ਪਾਰਟੀ ਹੈੱਡਕੁਆਰਟਰ ਵਿੱਚ ਦੁਪਹਿਰ 2 ਵਜੇ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਜ਼ਿਕਰਯੋਗ ਹੈ ਕਿ ਇਹ ਮੀਟਿੰਗ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰੀ ਤੋਂ ਬਾਅਦ ਕੀਤੀ ਜਾ ਰਹੀ ਹੈ।
ਮੀਟਿੰਗ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਸਾਂਝੀ ਕੀਤੀ ਹੈ। ਉਹਨਾਂ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ “ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਨਵ-ਨਿਯੁਕਤ ਕੋਰ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਸੋਮਵਾਰ, 30 ਜੂਨ ਨੂੰ ਚੰਡੀਗੜ੍ਹ ਵਿੱਚ ਪਾਰਟੀ ਹੈੱਡਕੁਆਰਟਰ ਵਿਖੇ 30 ਜੂਨ ਨੂੰ ਦੁਪਹਿਰ 2 ਵਜੇ ਬੁਲਾਈ ਹੈ। ਇਸ ਮੀਟਿੰਗ ‘ਚ ਮੌਜੂਦਾ ਸਿਆਸੀ ਸਥਿਤੀ ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ ਅਤੇ ਭਵਿੱਖ ਦੀ ਰਣਨੀਤੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।”
ਗੌਰਤਲਬ ਹੈ ਕਿ ਦੋ ਦਿਨ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ 31 ਸੀਨੀਅਰ ਆਗੂਆਂ ਦੀ ਕੋਰ ਕਮੇਟੀ ਦਾ ਐਲਾਨ ਕੀਤਾ ਹੈ।