ਪੰਜਾਬ ਚ 6 ਜ਼ਿਲ੍ਹਿਆਂ ਲਈ ਅਹਿਮ ਖ਼ਬਰ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

ਨੈਸ਼ਨਲ ਟਾਈਮਜ਼ ਬਿਊਰੋ :-ਪੰਜਾਬ ਵਿਚ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲਣ ਜਾ ਰਹੀ ਹੈ। ਮੌਸਮ ਵਿਭਾਗ ਵੱਲੋਂ ਅੱਜ ਸੂਬੇ ਦੇ 6 ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐੱਸ.ਏ.ਐੱਸ. ਨਗਰ ਵਿਚ ਬਾਰਿਸ਼ ਦੀ ਸੰਭਾਵਨਾ ਹੈ। ਬਾਕੀ ਸਾਰੇ ਸੂਬਿਆਂ ਵਿਚ ਮੌਸਮ ਸਾਫ਼ ਰਹੇਗਾ।

ਜਾਣਕਾਰੀ ਮੁਤਾਬਕ ਸ਼ਾਮ ਢਲਦੇ ਹੀ ਸੂਬੇ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਰਾਤ ਨੂੰ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਅੱਜ ਤੋਂ 17 ਮਈ ਤੱਕ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬਿਜਲੀ ਅਤੇ ਤੂਫ਼ਾਨ ਦੀ ਕੋਈ ਚੇਤਾਵਨੀ ਨਹੀਂ ਹੈ। 24 ਘੰਟਿਆਂ ਬਾਅਦ ਮੌਸਮ ਫਿਰ ਆਮ ਹੋ ਜਾਵੇਗਾ ਅਤੇ ਤਾਪਮਾਨ ਫਿਰ ਵਧੇਗਾ।

By Gurpreet Singh

Leave a Reply

Your email address will not be published. Required fields are marked *