ਨੈਸ਼ਨਲ ਟਾਈਮਜ਼ ਬਿਊਰੋ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੌਰਾਨ ਲੋੜਵੰਦ ਮਰੀਜ਼ਾਂ ਦੀ ਸਹੂਲਤ ਲਈ 24 ਘੰਟੇ ਸਿਹਤ ਅਤੇ ਐਮਰਜੈਂਸੀ ਸੇਵਾਵਾਂ ਯਕੀਨੀ ਬਣਾ ਰਹੀ ਹੈ। ਸ੍ਰੀ ਅਨੰਦਪੁਰ ਸਾਹਿਬ ਅਤੇ ਰੋਪੜ ਵਿਖੇ ਕ੍ਰਿਟੀਕਲ ਕੇਅਰ ਸੇਵਾਵਾਂ ਤੋਂ ਇਲਾਵਾ ਰੋਪੜ, ਕੀਰਤਪੁਰ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ 24 ਘੰਟੇ ਐਮਰਜੈਂਸੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।
ਸਿਹਤ ਵਿਭਾਗ ਨੇ ਸਮਾਗਮ ਵਾਲੇ ਸਥਾਨਾਂ ’ਤੇ 24 ਘੰਟੇ ਸੇਵਾਵਾਂ ਦੇਣ ਲਈ 19 ਵਾਧੂ ਆਮ ਆਦਮੀ ਕਲੀਨਿਕ ਸਥਾਪਿਤ ਕਰਕੇ ਓ. ਪੀ. ਡੀ. ਸੇਵਾਵਾਂ ਦਾ ਵਿਸ਼ਾਲ ਨੈੱਟਵਰਕ ਬਣਾਇਆ ਗਿਆ ਹੈ। ਪੰਜਾਬ ਸਰਕਾਰ ਨੇ ਮਜ਼ਬੂਤ ਐਂਬੂਲੈਂਸ ਨੈੱਟਵਰਕ ਸਥਾਪਿਤ ਕੀਤਾ ਹੈ, ਜਿਸ ’ਚ 24 ਬੇਸਿਕ ਲਾਈਫ ਸਪੋਰਟ ਐਂਬੂਲੈਂਸਾਂ ਅਤੇ 7 ਐਡਵਾਂਸਡ ਲਾਈਫ ਸਪੋਰਟ ਐਂਬੂਲੈਂਸ ਸ਼ਾਮਲ ਹਨ, ਜੋ 24 ਘੰਟੇ ਰਣਨੀਤਕ ਸਥਾਨਾਂ ’ਤੇ ਸੰਗਤਾਂ ਦੀ ਸੇਵਾ ਲਈ ਉਪਲੱਬਧ ਹਨ।
ਇਸ ਤੋਂ ਇਲਾਵਾ ਵਿਸ਼ੇਸ਼ ਖੂਨਦਾਨ ਕੈਂਪ ਵੀ ਲਾਏ ਜਾਣਗੇ। ਡਾਕਟਰੀ ਐਮਰਜੈਂਸੀ ਲਈ ਇਕ ਸਮਰਪਿਤ ਹੈਲਪਲਾਈਨ ਨੰਬਰ 98155-88342 ਲੋਕਾਂ ਦੀ ਸੇਵਾਂ ਲਈ ਨਿਰੰਤਰ ਜਾਰੀ ਰਹੇਗਾ।
