ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, EXAMS ਦੀਆਂ ਤਾਰੀਖ਼ਾਂ ਦਾ ਐਲਾਨ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਅਗਸਤ 2025 ਦੀ ਅਨੁਪੂਰਕ ਪ੍ਰੀਖਿਆ (ਕੰਪਾਰਟਮੈਂਟ/ ਰੀ-ਅਪੀਅਰ ਸਮੇਤ ਓਪਨ ਸਕੂਲ), ਵਾਧੂ ਵਿਸ਼ਾ ਅਤੇ ਓਪਨ ਸਕੂਲ ਬਲਾਕ-2 ਪ੍ਰੀਖਿਆ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ।

ਇਹ ਪ੍ਰੀਖਿਆ ਮਿਤੀ 8 ਅਗਸਤ ਤੋਂ 29 ਅਗਸਤ ਤੱਕ ਬੋਰਡ ਵੱਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ ’ਚ ਕਰਵਾਈ ਜਾਵੇਗੀ। ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਲਈ ਪ੍ਰੀਖਿਆ ਸ਼ੁਰੂ ਹੋਣ ਦਾ ਸਮਾਂ ਸਵੇਰੇ 11 ਵਜੇ ਹੋਵੇਗਾ। ਡੇਟਸ਼ੀਟ, ਹਦਾਇਤਾਂ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ ’ਤੇ ਉਪਲੱਬਧ ਹੈ।

By Gurpreet Singh

Leave a Reply

Your email address will not be published. Required fields are marked *