ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਹਿਮ ਪ੍ਰੈਸ ਕਾਨਫਰੰਸ

ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰੈਸ ਕਾਨਫਰੰਸ ਮੁੱਖ ਮੰਤਰੀ ਹਾਊਸ ਚੰਡੀਗੜ੍ਹ ਪ੍ਰੈਸ ਕਾਨਫਰੰਸ ਕਰ ਰਹੇ ਹਨ। ਪੰਜਾਬ ਸਰਕਾਰ ਦੀ ਖੇਡ ਕ੍ਰਾਂਤੀ ਜਾਰੀ ਹੈ। ਪੰਜਾਬ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰ ਸਕਦਾ ਹੈ। 44 ਸਾਲਾਂ ਬਾਅਦ, ਪੰਜਾਬ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰ ਸਕਦਾ ਹੈ। ਮਾਨ ਸਰਕਾਰ ਨੇ ਪਹਿਲਾਂ ਹੀ ਖੇਡ ਬਜਟ ਵਿੱਚ ਇਤਿਹਾਸਕ ਵਾਧਾ ਕੀਤਾ ਹੈ, ਇਸ ਨੂੰ 1,791 ਕਰੋੜ ਰੁਪਏ ਤੱਕ ਲੈ ਜਾਇਆ ਹੈ। “ਖੇਡਾਂ ਵਤਨ ਪੰਜਾਬ ਦੀਆਂ” ਨੇ ਲੱਖਾਂ ਖਿਡਾਰੀਆਂ ਨੂੰ ਇੱਕ ਪਲੇਟਫਾਰਮ ਪ੍ਰਦਾਨ ਕੀਤਾ। ਪੰਜਾਬ ਵਿੱਚ 3,100 ਖੇਡ ਮੈਦਾਨ ਅਤੇ ਅੰਤਰਰਾਸ਼ਟਰੀ ਪੱਧਰ ਦਾ ਖੇਡ ਬੁਨਿਆਦੀ ਢਾਂਚਾ ਹੈ। ਇਸ ਤੋਂ ਪਹਿਲਾਂ ‘ਆਪ’ ਮੁੱਖ ਬੁਲਾਰੇ ਬਲਤੇਜ ਪਨੂੰ ਨੇ ਵੀ ਐਕਸ ਉੱਤੇ ਪੋਸਟ ਸਾਂਝੀ ਕਰਦਿਆ ਲਿਖਿਆ ਕਿ-ਪੰਜਾਬ ਨੂੰ ਖੇਡਾਂ ਦੇ ਖੇਤਰ ਵਿਚ ਫੇਰ ਤੋਂ ਮੋਹਰੀ ਬਨਾਉਣ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਜੀ ਇਕ ਵੱਡਾ ਤੇ ਅਹਿਮ ਐਲਾਨ ਕਰਨਗੇ।

By Gurpreet Singh

Leave a Reply

Your email address will not be published. Required fields are marked *