ਚੰਡੀਗੜ੍ਹ : ਮਸ਼ਹੂਰ ਯੂਟਿਊਬਰ ਰਣਬੀਰ ਇਲਾਬਾਦੀਆ ਤੋਂ ਬਾਅਦ ਹੁਣ ਮਸ਼ਹੂਰ ਪੰਜਾਬੀ ਕਾਮੇਡੀਅਨ ਜਸਪ੍ਰੀਤ ਸਿੰਘ ਦੀਆਂ ਮੁਸਕਲਾਂ ਵਧਦੀਆਂ ਨਜਰ ਆ ਰਹੀਆਂ ਹਨ। ਅਸਲ ਵਿਚ, ਚੰਡੀਗੜ੍ਹ ਦੇ ਰਹਿਣ ਵਾਲੇ ਪੰਡਿਤ ਰਾਓ ਧਰੇਨਵਰ ਨੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਇੱਕ ਪੱਤਰ ਲਿਖ ਕੇ ਸਟੈਂਡ-ਅੱਪ ਕਾਮੇਡੀਅਨ ਜਸਪ੍ਰੀਤ ਸਿੰਘ ਵਿਰੁੱਧ ਇੰਡੀਆਜ਼ ਗੌਟ ਲੇਟੈਂਟ ਸ਼ੋਅ ਵਿੱਚ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰਨ ਲਈ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਸਪ੍ਰੀਤ ਸਿੰਘ ਦੀਆਂ ਕਾਰਵਾਈਆਂ ਸਿੱਖਾਂ ਦੇ ਅਕਸ ਨੂੰ ਨੁਕਸਾਨ ਪਹੁੰਚਾ ਰਹੀਆਂ ਹਨ ਅਤੇ ਸਿੱਖ ਸੱਭਿਆਚਾਰ ਦੇ ਵਿਰੁੱਧ ਹਨ।
ਤੁਹਾਨੂੰ ਦੱਸ ਦੇਈਏ ਕਿ ਉਸਨੇ ਪੱਤਰ ਵਿੱਚ ਲਿਖਿਆ ਸੀ ਕਿ ਦਸਤਾਰਧਾਰੀ ਸਿੱਖ ਹੋਣ ਦੇ ਬਾਵਜੂਦ, ਜਸਪ੍ਰੀਤ ਸਿੰਘ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਦਾ ਹੈ। ਡਿਜੀਟਲ ਪਲੇਟਫਾਰਮ ‘ਤੇ ਅਜਿਹਾ ਕਰਕੇ, ਦਸਤਾਰ ਸਜਾਉਣ ਵਾਲੇ ਸਿੱਖਾਂ ਦਾ ਅਪਮਾਨ ਕੀਤਾ ਗਿਆ ਹੈ। ਓਟੀਟੀ ਅਤੇ ਡਿਜੀਟਲ ਪਲੇਟਫਾਰਮਾਂ ‘ਤੇ ਅਸ਼ਲੀਲ ਅਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਅੱਜ ਦੇ ਨੌਜਵਾਨਾਂ ਅਤੇ ਬੱਚਿਆਂ ‘ਤੇ ਮਾੜਾ ਪ੍ਰਭਾਵ ਪਾ ਰਹੀ ਹੈ। ਇਹ ਸਿੱਖ ਸੱਭਿਆਚਾਰ ਦੇ ਵੀ ਵਿਰੁੱਧ ਹੈ। ਇਸ ਲਈ ਮੈਂ ਤੁਹਾਨੂੰ ਜਸਪ੍ਰੀਤ ਸਿੰਘ ਵਿਰੁੱਧ ਢੁਕਵੀਂ ਕਾਰਵਾਈ ਕਰਨ ਦੀ ਬੇਨਤੀ ਕਰਦਾ ਹਾਂ। ਤੁਹਾਨੂੰ ਦੱਸ ਦੇਈਏ ਕਿ ਜਸਪ੍ਰੀਤ ਸਿੰਘ ਕਾਮੇਡੀ ਸ਼ੋਅ ਇੰਡੀਆਜ਼ ਗੌਟ ਲੇਟੈਂਟ ਦੇ ਉਸ ਐਪੀਸੋਡ ਦਾ ਵੀ ਹਿੱਸਾ ਸੀ ਜਿਸ ਵਿੱਚ ਰਣਵੀਰ ਇਲਾਹਾਬਾਦੀਆ, ਅਪੂਰਵ ਮਖੀਜਾ, ਆਸ਼ੀਸ਼ ਚੰਚਲਾਨੀ ਸ਼ਾਮਲ ਸਨ।
