ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਆਜ਼ਾਦ ਉਮੀਦਵਾਰ ਕਮਲ ਪਵਾਰ ‘ਆਪ’ ’ਚ ਸ਼ਾਮਲ

ਨੈਸ਼ਨਲ ਟਾਈਮਜ਼ ਬਿਊਰੋ :- ਆਮ ਆਦਮੀ ਪਾਰਟੀ ਪਾਰਟੀ ਲੁਧਿਆਣਾ ਪੱਛਮੀ ’ਚ ਲਗਾਤਾਰ ਮਜ਼ਬੂਤ ਹੋ ਰਹੀ ਹੈ। ਬੁੱਧਵਾਰ ਨੂੰ ਆਜ਼ਾਦ ਉਮੀਦਵਾਰ ਕਮਲ ਪਵਾਰ ਅਧਿਕਾਰਤ ਤੌਰ ’ਤੇ ‘ਆਪ’ ’ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ’ਚ ਸ਼ਾਮਲ ਕਰਵਾਇਆ ਤੇ ਸਵਾਗਤ ਕੀਤਾ।

ਕਮਲ ਪਵਾਰ ਸਮੂਹ ਸਮਾਜ ਸੰਗਠਨ ਐੱਨ. ਜੀ. ਓ. ਦੇ ਪ੍ਰਧਾਨ ਵਜੋਂ ਵੀ ਕੰਮ ਕਰਦੇ ਹਨ। ਲੁਧਿਆਣਾ ’ਚ ਸਮਾਜ ਸੇਵਾ ਅਤੇ ਜ਼ਮੀਨੀ ਪੱਧਰ ’ਤੇ ਸਰਗਰਮੀ ਪ੍ਰਤੀ ਆਪਣੀ ਵਚਨਬੱਧਤਾ ਲਈ ਜਾਣੇ ਜਾਣ ਵਾਲੇ ਪਵਾਰ ਨੇ ‘ਆਪ’ ਦੇ ਲੋਕ-ਕੇਂਦ੍ਰਿਤ ਨੀਤੀਆਂ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੀ ਅਗਵਾਈ ਹੇਠ ਪਾਰਟੀ ਦੇ ਦ੍ਰਿਸ਼ਟੀਕੋਣ ਤੋਂ ਬਹੁਤ ਪ੍ਰਭਾਵਿਤ ਹਨ। ਇਹ ਪਾਰਟੀ ਸੱਚਮੁੱਚ ਆਮ ਨਾਗਰਿਕਾਂ ਦੀਆਂ ਇੱਛਾਵਾਂ ਦੀ ਨੁਮਾਇੰਦਗੀ ਕਰਦੀ ਹੈ ਤੇ ਇਸ ਲਹਿਰ ’ਚ ਸ਼ਾਮਲ ਹੋਣ ’ਤੇ ਉਨ੍ਹਾਂ ਨੂੰ ਮਾਣ ਮਹਿਸੂਸ ਹੋ ਰਿਹਾ ਹੈ।

By Gurpreet Singh

Leave a Reply

Your email address will not be published. Required fields are marked *