ਭਾਰਤ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਦੀ ਸਥਿਤੀ ’ਚ : ਮੋਦੀ

ਨੈਸ਼ਨਲ ਟਾਈਮਜ਼ ਬਿਊਰੋ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਭਾਰਤ ਜਲਦੀ ਹੀ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਜਾਵੇਗਾ। ਉਨ੍ਹਾਂ ਨੇ ਸਾਈਪ੍ਰਸ ਦੀਆਂ ਕੰਪਨੀਆਂ ਲਈ ਦੇਸ਼ ਵਿਚ ਉਪਲਬਧ ਕਈ ਆਰਥਿਕ ਮੌਕਿਆਂ ਦਾ ਵੀ ਜ਼ਿਕਰ ਕੀਤਾ। ਮੋਦੀ ਆਪਣੀ 3 ਦੇਸ਼ਾਂ ਦੀ ਯਾਤਰਾ ਦੇ ਪਹਿਲੇ ਪੜਾਅ ’ਤੇ ਸਾਈਪ੍ਰਸ ਪਹੁੰਚੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਨਿਕੋਸੀਆ ਵਿਚ ਸਾਈਪ੍ਰਸ ਦੇ ਰਾਸ਼ਟਰਪਤੀ ਨਿਕੋਸ ਕ੍ਰਿਸਟੋਡੌਲਾਈਡਜ਼ ਨਾਲ ਇਕ ਵਪਾਰਕ ਗੋਲਮੇਜ਼ ਮੀਟਿੰਗ ਕੀਤੀ।

ਵਿਦੇਸ਼ ਮੰਤਰਾਲਾ ਨੇ ਨਵੀਂ ਦਿੱਲੀ ’ਚ ਜਾਰੀ ਇਕ ਬਿਆਨ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਨੇ ਪਿਛਲੇ 11 ਸਾਲਾਂ ਵਿਚ ਭਾਰਤ ਵਿਚ ਹੋਏ ਤੇਜ਼ ਆਰਥਿਕ ਬਦਲਾਅ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਅਗਲੀ ਪੀੜ੍ਹੀ ਦੇ ਸੁਧਾਰਾਂ, ਨੀਤੀਗਤ ਭਵਿੱਖਬਾਣੀ, ਸਥਿਰ ਰਾਜਨੀਤੀ ਅਤੇ ਕਾਰੋਬਾਰ ਕਰਨ ਵਿਚ ਆਸਾਨੀ ਨੇ ਦੇਸ਼ ਨੂੰ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਵੱਡੀ ਅਰਥਵਿਵਸਥਾ ਬਣ ਗਿਆ ਹੈ।

ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਅਤੇ ਸਾਈਪ੍ਰਸ ਦੇ ਰਾਸ਼ਟਰਪਤੀ ਨਿਕੋਸ ਕ੍ਰਿਸਟੋਡੌਲਾਈਡਜ਼ ਨੇ ਪੱਛਮੀ ਏਸ਼ੀਆ ਅਤੇ ਯੂਰਪ ਵਿਚ ਚੱਲ ਰਹੇ ਸੰਘਰਸ਼ਾਂ ਬਾਰੇ ‘ਚਿੰਤਾ ਪ੍ਰਗਟਾਈ’ ਅਤੇ ਉਨ੍ਹਾਂ ਦੋਵਾਂ ਦਾ ਮੰਨਣਾ ਹਨ ਕਿ ‘ਇਹ ਜੰਗ ਦਾ ਯੁੱਗ ਨਹੀਂ ਹੈ।’ ਪ੍ਰਧਾਨ ਮੰਤਰੀ ਨੇ ਸਰਹੱਦ ਪਾਰ ਅੱਤਵਾਦ ਵਿਰੁੱਧ ਭਾਰਤ ਦੀ ਲੜਾਈ ਵਿਚ ਸਾਈਪ੍ਰਸ ਦੇ ਸਮਰਥਨ ਲਈ ਧੰਨਵਾਦ ਵੀ ਕੀਤਾ।

ਨਵੀਨਤਾ, ਡਿਜੀਟਲ ਕ੍ਰਾਂਤੀ, ਸਟਾਰਟ-ਅੱਪਸ ਅਤੇ ਭਵਿੱਖਮੁਖੀ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਤਰਜੀਹ ਦੇਣ ’ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਭਾਰਤ ਕੁਝ ਸਾਲਾਂ ਵਿਚ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਲਈ ਚੰਗੀ ਸਥਿਤੀ ਵਿਚ ਹੈ। ਮੋਦੀ ਨੇ ਕਿਹਾ ਕਿ ਭਾਰਤ ਦੇ ਸਿਵਲ ਹਵਾਬਾਜ਼ੀ, ਬੰਦਰਗਾਹਾਂ, ਜਹਾਜ਼ ਨਿਰਮਾਣ, ਡਿਜੀਟਲ ਭੁਗਤਾਨ ਅਤੇ ਹਰੇ ਵਿਕਾਸ ਖੇਤਰਾਂ ਵਿਚ ਸਥਿਰ ਵਿਕਾਸ ਨੇ ਸਾਈਪ੍ਰਸ ਕੰਪਨੀਆਂ ਲਈ ਭਾਰਤ ਨਾਲ ਭਾਈਵਾਲੀ ਕਰਨ ਦੇ ਕਈ ਮੌਕੇ ਖੋਲ੍ਹ ਦਿੱਤੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਸਾਈਪ੍ਰਸ ਦੇ ਰਾਸ਼ਟਰਪਤੀ ਨੂੰ ਭਾਰਤ ਆਉਣ ਦਾ ਸੱਦਾ ਵੀ ਦਿੱਤਾ।

ਪ੍ਰਧਾਨ ਮੰਤਰੀ ਮੋਦੀ ਸਾਈਪ੍ਰਸ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਾਈਪ੍ਰਸ ਦੇ ਸਰਵਉੱਚ ਨਾਗਰਿਕ ਸਨਮਾਨ ‘ਗ੍ਰੈਂਡ ਕਰਾਸ ਆਫ਼ ਦਿ ਆਰਡਰ ਆਫ਼ ਮਕਾਰੀਓਸ III’ ਨਾਲ ਸਨਮਾਨਿਤ ਕੀਤਾ ਗਿਆ। ਪ੍ਰਧਾਨ ਮੰਤਰੀ ਨੇ ਪੁਰਸਕਾਰ ਪ੍ਰਾਪਤ ਕਰਨ ਤੋਂ ਬਾਅਦ ਕਿਹਾ ਕਿ ਮੈਂ ਸਾਈਪ੍ਰਸ ਦੇ ‘ਗ੍ਰੈਂਡ ਕਰਾਸ ਆਫ਼ ਦਿ ਆਰਡਰ ਆਫ਼ ਮਕਾਰੀਓਸ III’ ਪ੍ਰਾਪਤ ਕਰ ਕੇ ਬਹੁਤ ਧੰਨਵਾਦੀ ਹਾਂ। ਮੈਂ ਇਸਨੂੰ ਸਾਡੇ ਦੇਸ਼ਾਂ ਵਿਚਕਾਰ ਦੋਸਤੀ ਨੂੰ ਸਮਰਪਿਤ ਕਰਦਾ ਹਾਂ।

ਸਾਈਪ੍ਰਸ ਤੋਂ ਇਸ ਸਨਮਾਨ ਦੇ ਨਾਲ ਹੀ ਪ੍ਰਧਾਨ ਮੰਤਰੀ ਨੂੰ ਪ੍ਰਾਪਤ ਹੋਏ ਅੰਤਰਰਾਸ਼ਟਰੀ ਸਨਮਾਨਾਂ ਦੀ ਕੁੱਲ ਗਿਣਤੀ 23 ਹੋ ਗਈ ਹੈ। ਵਿਦੇਸ਼ ਮੰਤਰਾਲਾ ਵੱਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਮੋਦੀ ਨੇ ਕਿਹਾ ਕਿ ਇਹ ਸਨਮਾਨ ਭਾਰਤ ਦੇ ‘ਵਸੁਧੈਵ ਕੁਟੁੰਬਕਮ’ ਨੂੰ ਮਾਨਤਾ ਦਿੰਦਾ ਹੈ, ਜੋ ਵਿਸ਼ਵ ਸ਼ਾਂਤੀ ਅਤੇ ਤਰੱਕੀ ਲਈ ਇਸਦੇ ਪਹੁੰਚ ਦਾ ਮਾਰਗਦਰਸ਼ਨ ਕਰਦਾ ਹੈ।

By nishuthapar1

Leave a Reply

Your email address will not be published. Required fields are marked *