ਭਾਰਤੀ ਫੌਜੀਆਂ ਨੇ ਪੁਲਸ ਦੇ ਸਹਿਯੋਗ ਨਾਲ ਕੀਤੇ ਦੋ ਅੱਤਵਾਦੀ ਢੇਰ

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ ਦੇਸ਼ ਦੇ ਸੂਬੇ ਜੰਮੂ ਕਸ਼ਮੀਰ (Jammu and Kashmir) ਦੇ ਸੈਕਟਰ ਗੁਰੇਜ ਵਿਖੇ ਅੱਜ ਭਾਰਤੀ ਫੌਜੀਆਂ (Indian soldiers) ਨੇ ਸਥਾਨਕ ਪੁਲਸ ਦੇ ਸਹਿਯੋਗ ਨਾਲ ਦੋ ਅੱਤਵਾਦੀਆਂ ਨੂੰ ਢੇਰ (Two terrorists killed) ਕਰ ਦਿੱਤਾ ।

ਫੌਜ ਨੂੰ ਮਿਲੀ ਸੀ ਅੱਤਵਾਦੀਆਂ ਦੀ ਘੁਸਪੈਠ ਸਬੰਧੀ ਜਾਣਕਾਰੀ

ਭਾਰਤੀ ਫੌਜ ਨੇ ਸੋਸ਼ਲ ਮੀਡੀਆ ਅਕਾਊਂਟ ਤੇ ਜਾਣਕਾਰੀ ਸਾਂਝੀ ਕਰਦਿਆਂ ਆਖਿਆ ਹੈ ਕਿ ਉਨ੍ਹਾਂ ਨੂੰ ਅੱਤਵਾਦੀਆਂ ਦੀ ਘੁਸਪੈਠ ਸਬੰਧੀ ਗੁਪਤ ਸੂਚਨਾ ਮਿਲੀ ਸੀ, ਜਿਸਦੇ ਚਲਦਿਆਂ ਜੰਮੂ-ਕਸ਼ਮੀਰ ਦੇ ਗੁਰੇਜ਼ ਸੈਕਟਰ (Gurez Sector) ਵਿੱਚ ਭਾਰਤੀ ਫ਼ੌਜ ਅਤੇ ਸਥਾਨਕ ਪੁਲਸ ਦਾ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ ਤੇ ਜਵਾਨਾਂ ਵਲੋਂ ਦੋ ਅੱਤਵਾਦੀਆਂ ਨੂੰ ਮਾਰ ਮੁਕਾ ਦਿੱਤਾ ਹੈ ।

ਪਹਿਲਾਂ ਵੀ ਹੋਇਆ ਹੈ ਇਸ ਤਰ੍ਹਾਂ ਦਾ ਮੁਕਾਬਲਾ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 2 ਅਗਸਤ ਨੂੰ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਅਖਲ ਦੇਵਸਰ ਇਲਾਕੇ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਦੋ ਅਤਿਵਾਦੀ ਮਾਰੇ ਗਏ ਸਨ ।

By Gurpreet Singh

Leave a Reply

Your email address will not be published. Required fields are marked *