ਸੀਨੀਅਰ ਅਕਾਲੀ ਆਗੂ ‘ਤੇ ਅੰਨ੍ਹੇਵਾਹ ਫਾਇਰਿੰਗ, ਬਾਈਕ ਸਵਾਰ ਹਮਲਾਵਰਾਂ ਨੇ ਵਰ੍ਹਾਈਆਂ ਗੋਲੀਆਂ

ਗੁਰਪ੍ਰੀਤ ਸਿੰਘ :- ਪੰਜਾਬ ਦੇ ਮਾਨਸਾ ਜ਼ਿਲ੍ਹੇ ਅੰਦਰ ਬਰੇਟਾ ਸ਼ਹਿਰ ਵਿਚ ਸੋਮਵਾਰ ਨੂੰ ਇਕ ਖ਼ੌਫਨਾਕ ਵਾਰਦਾਤ ਵਾਪਰੀ। ਮੋਟਰਸਾਈਕਲ ’ਤੇ ਸਵਾਰ ਅਣਪਛਾਤੇ ਹਮਲਾਵਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਲਵੀਰ ਸਿੰਘ ਕਾਲਾ ਜਵੰਦਾ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਅਤੇ ਉਨ੍ਹਾਂ ਦੀ ਜਾਨ ਲੈਣ ਦੀ ਕੋਸ਼ਿਸ਼ ਕੀਤੀ। ਇਸ ਘਾਤਕ ਹਮਲੇ ਵਿਚ ਅਕਾਲੀ ਆਗੂ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਮਗਰੋਂ ਲੁਧਿਆਣਾ ਦੇ ਵੱਡੇ ਹਸਪਤਾਲ ਰਵਾਨਾ ਕੀਤਾ ਗਿਆ।

ਦਲਵੀਰ ਸਿੰਘ ਬਰੇਟਾ ਦੀ ਅਨਾਜ ਮੰਡੀ ਵਿਚ ਆੜ੍ਹਤੀ ਦਾ ਕੰਮ ਕਰਦੇ ਹਨ। ਸ਼ਾਮ ਵੇਲੇ ਦੁਕਾਨ ਬੰਦ ਕਰਕੇ ਘਰ ਮੁੜ ਰਹੇ ਸਨ ਕਿ ਮੰਡੀ ਦੇ ਨੇੜੇ ਲੁਕੇ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਉਨ੍ਹਾਂ ਨੂੰ ਰੋਕ ਲਿਆ ਤੇ ਫ਼ੌਰਨ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਗੋਲੀ ਲੱਗਣ ਕਾਰਨ ਦਲਵੀਰ ਸਿੰਘ ਉੱਥੇ ਹੀ ਡਿੱਗ ਪਏ, ਜਦਕਿ ਹਮਲਾਵਰ ਹਵਾਈ ਫਾਇਰ ਕਰਦੇ ਹੋਏ ਫ਼ਰਾਰ ਹੋ ਗਏ।

ਗੋਲੀਆਂ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਤੇ ਵਪਾਰੀ ਮੌਕੇ ’ਤੇ ਇਕੱਠੇ ਹੋ ਗਏ ਤੇ ਖੂਨ-ਪਸੀਨ ਨਾਲ ਲਥਪਥ ਅਕਾਲੀ ਆਗੂ ਨੂੰ ਬੁਢਲਾਡਾ ਦੇ ਸਰਕਾਰੀ ਹਸਪਤਾਲ ਲੈ ਗਏ। ਉੱਥੇ ਡਾਕਟਰਾਂ ਨੇ ਪ੍ਰਾਥਮਿਕ ਇਲਾਜ ਕੀਤਾ, ਪਰ ਗੋਲੀਆਂ ਦੇ ਡੂੰਘੇ ਜ਼ਖ਼ਮਾਂ ਤੇ ਬਹੁਤ ਜ਼ਿਆਦਾ ਖੂਨ ਵਗਣ ਕਾਰਨ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਰਹੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ।

By Gurpreet Singh

Leave a Reply

Your email address will not be published. Required fields are marked *