ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਬਣਾਇਆ ਜਾਵੇਗਾ-ਸੀਐਮ ਭਗਵੰਤ ਮਾਨ

ਗੁਰਪ੍ਰੀਤ ਸਿੰਘ :- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ਉਤੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕਈ ਸਾਲਾਂ ਬਾਅਦ ਹਾਕੀ ਏਸ਼ੀਆ ਕੱਪ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਮਿਲ ਰਹੀ ਹੈ। ਇਹ ਮੁਕਾਬਲੇ ਜਲੰਧਰ ਦੇ ਬਰਲਟਨ ਪਾਰਕ ਅਤੇ ਮੋਹਾਲੀ ਵਿੱਚ ਕਰਵਾਏ ਜਾਣਗੇ।  21 ਅਤੇ 22 ਤੱਕ ਫਾਈਨਲ ਹੋ ਜਾਵੇਗਾ। ਮੁੱਖ ਮੰਤਰੀ ਮਾਨ ਨੇ ਇਹ ਵੀ ਦੱਸਿਆ ਕਿ ਅੰਮ੍ਰਿਤਸਰ ਵਿੱਚ ਇੱਕ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਬਣਾਉਣ ਦੀ ਯੋਜਨਾ ਹੈ। ਇਸ ਲਈ ਜ਼ਮੀਨ ਦੇਖੀ ਜਾ ਰਹੀ ਹੈ ਅਤੇ ਹਵਾਈ ਅੱਡੇ ਤੇ ਹੋਟਲਾਂ ਨਾਲ ਸੰਬੰਧਿਤ ਲਾਜ਼ਮੀ ਸ਼ਰਤਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਚੋਣਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਸਾਡੀ ਲੜਾਈ ਕਿਸੇ ਹੋਰ ਪਾਰਟੀ ਨਾਲ ਨਹੀਂ, ਸਗੋਂ ਆਪਣੇ ਆਪ ਨਾਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਇਹ ਧਾਰਮਿਕ ਟਕਰਾਅ ਦਾ ਰੂਪ ਲੈ ਸਕਦੀ ਹੈ।

By Gurpreet Singh

Leave a Reply

Your email address will not be published. Required fields are marked *