ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਕਾਨੂੰਨੀ ਮੁਸੀਬਤਾਂ ਹੋਰ ਵਧਦੀਆਂ ਜਾ ਰਹੀਆਂ ਹਨ। ਬਿਕਰਮ ਸਿੰਘ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਾਂਚ ਤੇਜ਼ ਹੋ ਗਈ ਹੈ। ਇਸ ਸਬੰਧ ਵਿੱਚ ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਣ ਸਿੰਘ ਅੱਜ ਵਿਜੀਲੈਂਸ ਵਿਭਾਗ ਦੇ ਦਫ਼ਤਰ ਵਿੱਚ ਪੇਸ਼ ਹੋਣਗੇ। ਨਿਰੰਜਣ ਸਿੰਘ ਉਹੀ ਅਧਿਕਾਰੀ ਹਨ ਜਿਨ੍ਹਾਂ ਨੇ 2014 ਵਿੱਚ ਮਜੀਠੀਆ ਵਿਰੁੱਧ ਈਡੀ ਦੀ ਜਾਂਚ ਦੌਰਾਨ ਮਹੱਤਵਪੂਰਨ ਭੂਮਿਕਾ ਨਿਭਾਈ ਸੀ।
ਇਸ ਤੋਂ ਪਹਿਲਾਂ ਬੀਤੇ ਕੱਲ੍ਹ ਪੰਜਾਬ ਦੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਵੀ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਹੋਏ ਸਨ। ਉਹ ਉਸ ਸਮੇਂ ਰਾਜ ਦੇ ਪੁਲਿਸ ਮੁਖੀ ਸਨ ਜਦੋਂ ਡਰੱਗਜ਼ ਮਾਮਲੇ ਦੀ ਜਾਂਚ ਇੱਕ ਮਹੱਤਵਪੂਰਨ ਪੜਾਅ ‘ਤੇ ਸੀ। ਵਿਜੀਲੈਂਸ ਦਫ਼ਤਰ ਬਿਆਨ ਦਰਜ ਕਰਵਾਉਣ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਹੁਕਮਾਂ ਅਨੁਸਾਰ ਨਸ਼ਿਆਂ ਵਿਰੁੱਧ ਕਾਰਵਾਈ ਵਿਚ ਬਿਕਰਮ ਸਿੰਘ ਮਜੀਠੀਆ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਆਪਣੀ ਸਾਰੀ ਡਿਟੇਲ ਵਿਜੀਲੈਂਸ ਨੂੰ ਸੌਂਪ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਨਸ਼ੇ ਦੇ ਕਾਰੋਬਾਰ ਨੂੰ ਰੋਕਣ ਲਈ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਰ ਰਹੀ ਹੈ।”