ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਪ੍ਰਸ਼ਾਸਨ ਵੱਲੋਂ ਲੋੜੀਂਦੇ ਤਬਾਦਲੇ ਕਰਦਿਆਂ ਆਈਪੀਐਸ ਸਵਪਨ ਸ਼ਰਮਾ ਨੂੰ ਲੁਧਿਆਣਾ ਦਾ ਨਵਾਂ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ, ਜਦਕਿ ਹਰਮਨਬੀਰ ਸਿੰਘ ਨੂੰ ਫਿਰੋਜ਼ਪੁਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਤਬਾਦਲੇ ਇਲਾਕਿਆਂ ਵਿੱਚ ਕਾਨੂੰਨ-ਵਿਵਸਥਾ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਹੋਰ ਬਹਿਤਰ ਬਣਾਉਣ ਦੀ ਨੀਤੀ ਦੇ ਤਹਿਤ ਕੀਤੇ ਗਏ ਹਨ।ਹਰਮਨਬੀਰ ਸਿੰਘ ਆਪਣੇ ਮਜ਼ਬੂਤ ਲੀਡਰਸ਼ਿਪ ਅਤੇ ਪ੍ਰਸ਼ਾਸਨਿਕ ਤਜਰਬੇ ਲਈ ਜਾਣੇ ਜਾਂਦੇ ਹਨ। ਉਨ੍ਹਾਂ ਨੇ ਪਿਛਲੀਆਂ ਤੈਨਾਤੀਆਂ ਦੌਰਾਨ ਆਪਣੇ ਖੇਤਰਾਂ ‘ਚ ਸ਼ਾਨਦਾਰ ਕੰਮ ਕਰਦੇ ਹੋਏ ਲੋਕਾਂ ਵਿੱਚ ਇਕ ਭਰੋਸੇਯੋਗ ਅਧਿਕਾਰੀ ਵਜੋਂ ਆਪਣੀ ਪਛਾਣ ਬਣਾਈ ਹੈ। ਹੁਣ ਫਿਰੋਜ਼ਪੁਰ ਦੀ ਜ਼ਿੰਮੇਵਾਰੀ ਲੈਣ ਦੇ ਬਾਅਦ, ਉਮੀਦ ਕੀਤੀ ਜਾ ਰਹੀ ਹੈ ਕਿ ਉਹ ਇਲਾਕੇ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਣਗੇ ਅਤੇ ਲੋਕਾਂ ਨੂੰ ਸੁਰੱਖਿਆ ਅਤੇ ਨਿਆਂ ਦਿਲਾਉਣ ਲਈ ਉਤਸ਼ਾਹੀ ਹੋਣਗੇ।
ਲੁਧਿਆਣਾ ‘ਚ ਨਵੇਂ ਕਮਿਸ਼ਨਰ ਵਜੋਂ ਆਏ ਆਈਪੀਐਸ ਸਵਪਨ ਸ਼ਰਮਾ
