ਨੈਸ਼ਨਲ ਟਾਈਮਜ਼ ਬਿਊਰੋ :- ਬੰਗਲਾਦੇਸ਼ ਦੇ ਆਈਸੀਟੀ ਨੇ ਸ਼ੇਖ਼ ਹਸੀਨਾ ਤੇ ਕਈ ਸਾਬਕਾ ਕੈਬਨਿਟ ਮੰਤਰੀਆਂ, ਸਲਾਹਕਾਰਾਂ ਤੇ ਫ਼ੌਜੀ ਤੇ ਸਿਵਲ ਅਧਿਕਾਰੀਆਂ ਲਈ ਮਨੁੱਖਤਾ ਖ਼ਿਲਾਫ਼ ਅਪਰਾਧ ਤੇ ਕਤਲੇਆਮ ਲਈ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ•। ਸਰਕਾਰੀ ਬੀਐੱਸਐੱਸ ਖ਼ਬਰ ਏਜੰਸੀ ਨੇ ਗ੍ਰਹਿ ਸਲਾਹਕਾਰ ਦੇ ਹਵਾਲੇ ਨਾਲ ਕਿਹਾ, ‘ਅਸੀਂ ਉਨ੍ਹਾਂ ਲੋਕਾਂ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਾਂ, ਜੋ ਮਨੁੱਖਤਾ ਦੇ ਖ਼ਿਲਾਫ਼ ਅਪਰਾਧ ਦੇ ਦੋਸ਼ਾਂ ’ਚ ਆਈਸੀਟੀ ’ਚ ਟ੍ਰਾਇਲ ਦੇ ਅਧੀਨ ਹਨ।’ ਦੇਸ਼ ’ਚ ਵੱਡੇ ਪੱਧਰ ’ਤੇ ਹਿੰਸਾ ਤੋਂ ਬਾਅਦ ਸ਼ੇਖ਼ ਹਸੀਨਾ ਪਿਛਲੇ ਸਾਲ ਪੰਜ ਅਗਸਤ ਤੋਂ ਭਾਰਤ ’ਚ ਰਹਿ ਰਹੇ ਹਨ। ਉਨ੍ਹਾਂ ਦੇ ਭਾਰਤ ਆਉਣ ਦੇ ਨਾਲ ਹੀ ਆਵਾਮੀ ਲੀਗ ਦੇ 16 ਸਾਲਾਂ ਦੀ ਸਰਕਾਰ ਦਾ ਪਤਨ ਵੀ ਹੋ ਗਿਆ ਸੀ।ਪਿਛਲੇ ਸਾਲ, ਢਾਕਾ ਨੇ ਸ਼ੇਖ਼ ਹਸੀਨਾ ਦੀ ਹਵਾਲਗੀ ਦੀ ਮੰਗ ਕਰਦੇ ਹੋਏ ਭਾਰਤ ਨੂੰ ਇਕ ਡਿਪਲੋਮੈਟ ਨੋਟ ਭੇਜਿਆ ਸੀ। ਗ੍ਰਹਿ ਸਲਾਹਕਾਰ ਨੇ ਕਿਹਾ ਕਿ ਉਹ ਦੇਸ਼ ’ਚ ਰਹਿਣ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਰਹੇ ਹਨ, ਜਦਕਿ ਵਿਦੇਸ਼ ’ਚ ਰਹਿਣ ਵਾਲੇ ਹੋਰਨਾਂ ਲੋਕਾਂ ਨੂੰ ਵਾਪਸ ਲਿਆਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਕਿਹਾ ਕਿ ਮੁੱਖ ਵਿਅਕਤੀ ਦੇਸ਼ ’ਚ ਨਹੀਂ ਹੈ। ਅਸੀਂ ਉਨ੍ਹਾਂ ਨੂੰ ਕਿਵੇਂ ਗ੍ਰਿਫ਼ਤਾਰ ਕਰਾਂਗੇ ਜੋ ਵਿਦੇਸ਼ ’ਚ ਹਨ? ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਾਪਸ ਲਿਆਉਣ ਲਈ ਕਾਨੂੰਨੀ ਕੋਸ਼ਿਸ਼ਾਂ ਚੱਲ ਰਹੀਆਂ ਹਨ। ਜਦੋਂ ਉਨ੍ਹਾਂ ਖ਼ਿਲਾਫ਼ ਰੈੱਡ ਨੋਟਿਸ ਜਾਰੀ ਕਰਨ ਦੀ ਤਰੱਕੀ ਦੇ ਸਬੰਧ ’ਚ ਪੁੱਛਿਆ ਗਿਆ ਤਾਂ ਪੁਲਿਸ ਮੁਖੀ ਬਹਾਰੂਲ ਆਲਮ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇੰਟਰਪੋਲ ਛੇਤੀ ਹੀ ਆਈਸੀਟੀ ਵੱਲੋਂ ਲੋੜੀਂਦੇ ਵਿਅਕਤੀਆਂ ਦੇ ਖ਼ਿਲਾਫ਼ ਨੋਟਿਸ ਜਾਰੀ ਕਰੇਗਾ। ਉਨ੍ਹਾਂ ਕਿਹਾ ਕਿ ਕਿਉਂਕਿ ਆਈਸੀਟੀ ਵੱਲੋਂ ਰੈੱਡ ਨੋਟਿਸ ਜਾਰੀ ਕੀਤਾ ਗਿਆ ਹੈ, ਇਸ ਲਈ ਮੇਜ਼ਬਾਨ ਦੇਸ਼ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਜ਼ਿੰਮੇਵਾਰ ਹੈ
ਸ਼ੇਖ਼ ਹਸੀਨਾ ਨੂੰ ਭਾਰਤ ਵਾਪਸ ਲਿਜਾਣ ਦੀ ਕੋਸ਼ਿਸ਼ ’ਚ ਹੈ ਬੰਗਲਾਦੇਸ਼ ਸਰਕਾਰ
