ਜਗਜੀਤ ਡੱਲੇਵਾਲ ਨੂੰ ਹੋਇਆ ਤੇਜ਼ ਬੁਖ਼ਾਰ, ਹਾਲਤ ਗੰਭੀਰ!

ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ ਦੀ ਖਨੌਰੀ ਸਰਹੱਦ ‘ਤੇ 93 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਦਾ ਬਲੱਡ ਪ੍ਰੈਸ਼ਰ ਅਚਾਨਕ ਵਧਣ ਤੋਂ ਬਾਅਦ ਉਨ੍ਹਾਂ ਨੂੰ ਬੁਖ਼ਾਰ ਹੋ ਗਿਆ ਹੈ। ਉਨ੍ਹਾਂ ਨੂੰ ਫ਼ਿਲਹਾਲ 103 ਡਿਗਰੀ ਬੁਖ਼ਾਰ ਹੋ ਗਿਆ। ਡਾਕਟਰਾਂ ਦੀ ਟੀਮ ਲਗਾਤਾਰ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ। ਉਨ੍ਹਾਂ ਦੇ ਸਿਰ ‘ਤੇ ਪਾਣੀ ਦੀਆਂ ਪੱਟੀਆਂ ਰੱਖ ਕੇ ਬੁਖ਼ਾਰ ਨੂੰ ਘੱਟ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਦੀ ਤਬੀਅਤ ਵਿਗੜ ਗਈ ਸੀ।

ਉਨ੍ਹਾਂ ਦਾ ਬਲੱਡ ਪ੍ਰੈਸ਼ਰ ਬਹੁਤ ਵੱਧ (176/107) ਗਿਆ ਸੀ। ਹੁਣ ਉਨ੍ਹਾਂ ਨੂੰ ਬੁਖ਼ਾਰ ਹੋ ਗਿਆ। ਉਨ੍ਹਾਂ ਨੇ ਲੋਕਾਂ ਅਤੇ ਕਿਸਾਨਾਂ ਨੂੰ ਵੱਡੀ ਗਿਣਤੀ ‘ਚ ਖਨੌਰੀ ਬਾਰਡਰ ‘ਤੇ ਪਹੁੰਚਣ ਦੀ ਅਪੀਲ ਕੀਤੀ ਸੀ ਤਾਂ ਜੋ ਇਸ ਅੰਦੋਲਨ ਨੂੰ ਹੋਰ ਮਜਬੂਤ ਕਰਕੇ ਜਿੱਤਿਆ ਜਾ ਸਕੇ।

ਇਸ ਤੋਂ ਬਾਅਦ ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫ਼ੈਸਲਾ ਟਾਲ ਦਿੱਤਾ ਹੈ। ਇਹ ਜਾਣਕਾਰੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸੋਮਵਾਰ ਨੂੰ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ਦਿੱਲੀ ਵੱਲ ਮਾਰਚ ਕਰਨ ਦਾ ਫ਼ੈਸਲਾ 19 ਮਾਰਚ ਤੋਂ ਬਾਅਦ ਲਿਆ ਜਾਵੇਗਾ।

By Gurpreet Singh

Leave a Reply

Your email address will not be published. Required fields are marked *