ਜਗਰਾਓਂ ਪੁਲਸ ਦਾ ਐਨਕਾਊਂਟਰ, ਲੱਖਾ ਜਿਊਲਰ ‘ਤੇ ਹਮਲਾ ਕਰਨ ਵਾਲਾ ਗੈਂਗਸਟਰ ਜ਼ਖ਼ਮੀ ਹਾਲਤ ‘ਚ ਕਾਬੂ

ਨੈਸ਼ਨਲ ਟਾਈਮਜ਼ ਬਿਊਰੋ :- ਜਗਰਾਓਂ ਪੁਲਸ ਨੇ ਲੱਖਾ ਜਿਊਲਰ ‘ਤੇ ਗੋਲੀਆਂ ਚਲਾਉਣ ਵਾਲੇ ਵਿਅਕਤੀ ਨੂੰ ਮੁਕਾਬਲੇ ‘ਚ ਕਾਬੂ ਕਰ ਲਿਆ। ਇਹ ਮੁਕਾਬਲਾ ਅੱਜ ਤੜਕੇ ਹੋਇਆ, ਜਿਸ ਦੌਰਾਨ ਕਥਿਤ ਮੁਲਜ਼ਮ ਕ੍ਰਿਸ਼ਨ, ਜੋ ਕਿ ਜ਼ੀਰਾ ਦਾ ਰਹਿਣ ਵਾਲਾ ਹੈ, ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਉਸਨੂੰ ਇਲਾਜ ਲਈ ਸਿਵਲ ਹਸਪਤਾਲ ਜਗਰਾਓਂ ਦਾਖ਼ਲ ਕਰਵਾਇਆ ਗਿਆ।

ਇੰਸਪੈਕਟਰ ਕਿੱਕਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੂੰ ਖ਼ਬਰ ਮਿਲੀ ਸੀ ਕਿ ਲੱਖਾ ਜਿਊਲਰ ‘ਤੇ ਗੋਲੀਆਂ ਚਲਾਉਣ ਵਾਲਿਆਂ ਵਿੱਚੋਂ ਇੱਕ ਵਿਅਕਤੀ ਜਨੇਤਪੁਰਾ ਤੋਂ ਸਦਰਪੁਰਾ ਸਾਈਡ ਮੋਟਰਸਾਈਕਲ ‘ਤੇ ਜਾ ਰਿਹਾ ਹੈ। ਇਸ ਸੂਚਨਾ ਮਿਲਦੇ ਹੀ ਸੀ.ਆਈ.ਏ. ਸਟਾਫ਼ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਸਾਂਝਾ ਆਪਰੇਸ਼ਨ ਕਰਕੇ ਉਕਤ ਵਿਅਕਤੀ ਨੂੰ ਘੇਰਨ ਦੀ ਕੋਸ਼ਿਸ਼ ਕੀਤੀ।

ਜਦੋਂ ਪੁਲਸ ਨੇ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਉਸਨੇ 32 ਬੋਰ ਦੇ ਪਿਸਤੌਲ ਨਾਲ ਤਿੰਨ ਗੋਲੀਆਂ ਚਲਾਈਆਂ। ਜਵਾਬੀ ਕਾਰਵਾਈ ‘ਚ ਪੁਲਸ ਨੇ ਵੀ ਗੋਲੀਆਂ ਚਲਾਈਆਂ, ਜਿਸ ਦੌਰਾਨ ਮੁਲਜ਼ਮ ਦੀ ਲੱਤ ‘ਚ ਗੋਲੀ ਲੱਗੀ। ਹਾਲਾਂਕਿ, ਪੁਲਸ ਨੇ ਓਸਨੂੰ ਜ਼ਿੰਦਾ ਗ੍ਰਿਫ਼ਤਾਰ ਕਰ ਲਿਆ ਅਤੇ ਹੁਣ ਉਸ ਦੀ ਹਸਪਤਾਲ ‘ਚ ਦੇਖਭਾਲ ਕੀਤੀ ਜਾ ਰਹੀ ਹੈ।

By Gurpreet Singh

Leave a Reply

Your email address will not be published. Required fields are marked *