ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ ਜਾਮ! ਪ੍ਰਵਾਸੀਆਂ ਨੇ ਰੋਕੀ ਆਵਾਜਾਈ

ਨੈਸ਼ਨਲ ਟਾਈਮਜ਼ ਬਿਊਰੋ :- ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ ‘ਤੇ ਬਾਈਪਾਸ ਚੌਕ ਨੇੜੇ ਪੁਲ਼ ‘ਤੇ ਇਕ ਤੇਜ਼ ਰਫ਼ਤਾਰ ਟਿੱਪਰ ਚਾਲਕ ਨੇ ਐਕਟਿਵਾ ਸਵਾਰ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਐਕਟਿਵਾ ਸਵਾਰ ਪ੍ਰਵਾਸੀ ਵਿਅਕਤੀ ਦੀ ਟਿੱਪਰ ਦੇ ਟਾਇਰ ਹੇਠਾਂ ਆਉਣ ਨਾਲ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਇਸ ਦੌਰਾਨ ਟਿੱਪਰ ਚਾਲਕ ਟਿੱਪਰ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਤੋਂ ਭੜਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੇ ਹੋਰ ਜਾਣਕਾਰਾਂ ਨੇ ਧਰਨਾ ਲਗਾ ਕੇ ਆਵਾਜਾਈ ਰੋਕ ਦਿੱਤੀ ਤੇ ਟਿੱਪਰ ਚਾਲਕ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। 

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਲੇਮ ਟਾਬਰੀ ਦੀ ਪੁਲਸ ਮੌਕੇ ‘ਤੇ ਪਹੁੰਚੀ ਤੇ ਧਰਨਾਕਾਰੀਆਂ ਨੂੰ ਸਮਝਾ ਕੇ ਉਠਾਇਆ ਤੇ ਆਵਾਜਾਈ ਨੂੰ ਬਹਾਲ ਕਰ ਦਿੱਤਾ ਗਿਆ। ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਹਾਦਸੇ ਵਿਚ ਨੁਕਸਾਨੀ ਗਈ ਐਕਟਿਵਾ ਤੇ ਟਿੱਪਰ ਨੂੰ ਪੁਲਸ ਨੇ ਕਬਜ਼ੇ ਵਿਚ ਲੈ ਲਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਥਾਣੇਦਾਰ ਪ੍ਰੇਮਚੰਦ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਛਾਣ ਰਾਜੇਸ਼ ਕੁਮਾਰ 31 ਵਜੋਂ ਹੋਈ ਹੈ। ਉਸ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭਿਜਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਮਾਮਲੇ ਵਿਚ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

By Gurpreet Singh

Leave a Reply

Your email address will not be published. Required fields are marked *