ਜਲੰਧਰ ਵਾਸੀਆਂ ਨੂੰ ਜਲਦ ਮਿਲਣ ਜਾ ਰਹੀ ਹੈ ਵੱਡੀ ਸੌਗਾਤ! CM ਮਾਨ 11 ਜੂਨ ਨੂੰ ਕਰਨਗੇ ਉਦਘਾਟਨ

ਨੈਸ਼ਨਲ ਟਾਈਮਜ਼ ਬਿਊਰੋ :- ਜਲੰਧਰ (Punjab) ਵਾਸੀਆਂ ਨੂੰ ਜਲਦ ਹੀ ਵੱਡੀ ਸੌਗਾਤ ਮਿਲਣ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 11 ਜੂਨ ਨੂੰ ਕਬੀਰ ਜੈਅੰਤੀ ਸਬੰਧੀ ਜਲੰਧਰ ਵਿਚ ਸੂਬਾ ਪੱਧਰੀ ਪ੍ਰੋਗਰਾਮ ਹੋਵੇਗਾ। ਜਿਸ ਵਿਚ ਮੁੱਖ ਮੰਤਰੀ ਮਾਨ ਵੀ ਸ਼ਾਮਿਲ ਹੋਣਗੇ। ਅਜਿਹੇ ਵਿਚ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਉਹ ਉਸੇ ਦਿਨ ਬਰਲਟਨ ਪਾਰਕ ਸਪੋਰਟਸ ਹੱਬ ਦਾ ਵੀ ਉਦਘਾਟਨ ਕਰਨਗੇ।

ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਨਗਰ ਨਿਗਮ ਪ੍ਰਸ਼ਾਸਨ ਨੇ ਉਦਘਾਟਨ ਸਮਾਰੋਹ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ ਅਤੇ ਸੁਰੱਖਿਆ ਨੂੰ ਲੈ ਕੇ ਵੀ ਹਰ ਪੁਖਤਾ ਇੰਤਜ਼ਾਮ ਕੀਤਾ ਜਾ ਰਿਹਾ ਹੈ। ਇਹ ਪ੍ਰਾਜੈਕਟ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਡਾ. ਅਸ਼ੋਕ ਮਿੱਤਲ, ਸੈਂਟਰਲ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਅਤੇ ਜਲੰਧਰ ਦੇ ਮੇਅਰ ਵਨੀਤ ਧੀਰ ਦੇ ਸਾਂਝੇ ਯਤਨਾਂ ਨਾਲ ਸਾਕਾਰ ਰੂਪ ਲੈ ਰਿਹਾ ਹੈ।

By Gurpreet Singh

Leave a Reply

Your email address will not be published. Required fields are marked *