ਜੰਮੂ ਕਸ਼ਮੀਰ – ਬੱਸ ਤੇ ਯਾਤਰੀ ਵਾਹਨ ਦੀ ਟੱਕਰ, 4 ਮੌਤਾਂ, 17 ਜ਼ਖਮੀ !

ਨੈਸ਼ਨਲ ਟਾਈਮਜ਼ ਬਿਊਰੋ :- ਜੰਮੂ ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਵਿਚ ਬੱਸ ਤੇ ਯਾਤਰੀ ਵਾਹਨ ਦੀ ਟੱਕਰ ਕਾਰਨ ਚਾਰ ਜਣਿਆਂ ਦੀ ਮੌਤ ਹੋ ਗਈ ਜਦੋਂਕਿ 17 ਹੋਰ ਜ਼ਖਮੀ ਹੋ ਗਏ। ਉਪ ਰਾਜਪਾਲ ਮਨੋਜ ਸਿਨਹਾ ਅਤੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਇਸ ਘਟਨਾ ’ਤੇ ਦੁੱਖ ਪ੍ਰਗਟ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਗੰਦਰਬਲ ਜ਼ਿਲ੍ਹੇ ਵਿੱਚ ਸ੍ਰੀਨਗਰ-ਸੋਨਮਰਗ ਸੜਕ ’ਤੇ ਵਾਪਰਿਆ। ਗੁੰਡ ਵਿੱਚ ਵਾਪਰੇ ਇਸ ਹਾਦਸੇ ਦੌਰਾਨ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖ਼ਮੀ ਜ਼ੇਰੇ ਇਲਾਜ ਹਨ। ਮ੍ਰਿਤਕਾਂ ਦੀ ਪਛਾਣ ਲੇਸ਼ੀਆ ਆਸ਼ੀਸ਼, ਨਿੱਕੀ ਅਸ਼ੀਸ਼ ਅਤੇ ਹੇਤਲ ਆਸ਼ੀਸ਼ ਸਾਰੇ ਵਾਸੀ ਮਹਾਰਾਸ਼ਟਰਾ ਅਤੇ ਸਥਾਨਕ ਡਰਾਈਵਰ ਫਾਹੀਮ ਅਹਿਮਦ ਵਜੋਂ ਹੋਈ ਹੈ। ਉਪ ਰਾਜਪਾਲ ਮਨੋਜ ਸਿਨਹਾ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ, ‘‘ਅੱਜ ਗੰਦਰਬਲ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਮੌਤਾਂ ਹੋਣ ਦੀ ਖ਼ਬਰ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ।’’ ਉਨ੍ਹਾਂ ਕਿਹਾ, ‘‘ਦੁੱਖ ਦੀ ਇਸ ਘੜੀ ਵਿੱਚ ਮੈਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ ਅਤੇ ਜ਼ਖ਼ਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਪ੍ਰਾਰਥਨਾ ਕਰਦਾ ਹਾਂ।’’ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਇਸ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸਬੰਧਤ ਅਧਿਕਾਰੀ ਜ਼ਖ਼ਮੀਆਂ ਦੀ ਹਰ ਸੰਭਵ ਮਦਦ ਕਰ ਰਹੇ ਹਨ।

By Gurpreet Singh

Leave a Reply

Your email address will not be published. Required fields are marked *