ਅੱਜ ਜਸਵਿੰਦਰ ਭੱਲਾ ਦਾ ਪਵੇਗਾ ਭੋਗ, ਕਈ ਵੱਡੀਆਂ ਹਸਤੀਆਂ ਹੋਣਗੀਆਂ ਸ਼ਾਮਲ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬੀ ਅਦਾਕਾਰ ਅਤੇ ਕਾਮੇਡੀਅਨ ਜਸਵਿੰਦਰ ਭੱਲਾ ਦਾ 22 ਅਗਸਤ ਨੂੰ ਦੇਹਾਂਤ ਹੋ ਗਿਆ ਸੀ। ਮਰਹੂਮ ਜਸਵਿੰਦਰ ਭੱਲਾ ਨਮਿਤ ਭੋਗ ਅਤੇ ਅੰਤਿਮ ਅਰਦਾਸ ਦੀ ਰਸਮ ਗੁਰੂਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਕਟਰ 34 -ਸੀ ਵਿਖੇ ਸੰਪੰਨ ਹੋਵੇਗੀ, ਜਿਸ ਦੌਰਾਨ ਫ਼ਿਲਮੀ ਸਰਕਲ ਤੋਂ ਇਲਾਵਾ ਸਮਾਜਿਕ ਅਤੇ ਰਾਜਨੀਤਿਕ ਖੇਤਰ ਦੀਆਂ ਸ਼ਖਸੀਅਤਾਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੀਆਂ।

ਇਸ ਮੌਕੇ ਵੱਡੀਆਂ ਸ਼ਖਸੀਅਤਾਂ ਪਹੁੰਚਣਗੀਆਂ ਅਤੇ ਇਸ ਲਈ ਪੁਲਿਸ ਵੱਲੋਂ ਤਿਆਰੀਆਂ ਕੀਤੀਆਂ ਗਈਆਂ ਹਨ। ਜਸਵਿੰਦਰ ਭੱਲਾ ਪੰਜਾਬੀ ਫਿਲਮ ਇੰਡਸਟਰੀ ਦਾ ਜਾਣਿਆ-ਪਛਾਣਿਆ ਨਾਮ ਹਨ ਅਤੇ ਉਨ੍ਹਾਂ ਨੂੰ ਚਾਚਾ ਚਤਰਾ ਵਜੋਂ ਵੀ ਜਾਣਿਆ ਜਾਂਦਾ ਹੈ। 22 ਅਗਸਤ ਨੂੰ ਜਸਵਿੰਦਰ ਭੱਲਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ।

ਜਸਵਿੰਦਰ ਭੱਲਾ ਦਾ ਦੇਹਾਂਤ 

 ਜਸਵਿੰਦਰ ਭੱਲਾ ਨੂੰ ਬੀਤੇ ਦਿਨੀਂ ਬ੍ਰੇਨ ਸਟ੍ਰੋਕ ਆਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੌਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਮੁਤਾਬਕ ਖੂਨ ਬਹੁਤ ਜ਼ਿਆਦਾ ਵਹਿ ਗਿਆ ਸੀ ਪਰ ਇਲਾਜ ਚੱਲ ਰਿਹਾ ਸੀ ਤੇ 22 ਅਗਸਤ ਨੂੰ ਸਵੇਰੇ 4 ਵਜੇ ਉਨ੍ਹਾਂ ਨੇ ਆਖਰੀ ਸਾਹ ਲਏ ਸਨ। ਉਨ੍ਹਾਂ ਦਾ ਅੰਤਿਮ ਸਸਕਾਰ 23 ਅਗਸਤ ਨੂੰ ਦੁਪਹਿਰ 1 ਵਜੇ ਮੋਹਾਲੀ ਦੇ ਬਲੌਂਗੀ ਸਮਸ਼ਾਨ ਘਾਟ ‘ਚ ਕੀਤਾ ਗਿਆ ਸੀ।

By Gurpreet Singh

Leave a Reply

Your email address will not be published. Required fields are marked *