ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ‘ਤੇ ਜਥੇਦਾਰ ਸਖ਼ਤ, ਪੂਰਾ ਪਿੰਡ ਕਰ ‘ਤਾ ਤਲਬ

ਗੁਰਦਾਸਪੁਰ (ਗੁਰਪ੍ਰੀਤ)- ਬੀਤੀ ਦੇਰ ਰਾਤ ਗੁਰਦਾਸਪੁਰ ਦੇ ਪਿੰਡ ਭਾਮ ਵਿਖੇ ਗੁਰਦੁਆਰਾ ਸਾਹਿਬ ਵਿੱਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਗੁਟਕਾ ਸਾਹਿਬ ਅਤੇ ਗੁਰਬਾਣੀ ਦੀਆਂ ਪੋਥੀਆਂ ਅਗਨ ਭੇਟ ਹੋ ਗਈਆਂ। ਇਸ ਦੀ ਜਾਣਕਾਰੀ ਜਦੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲੀ ਤਾਂ ਉਹ ਮੌਕੇ ‘ਤੇ ਜਾਇਜ਼ਾ ਲੈਣ ਪਹੁੰਚੇ।

ਇਸ ਦੌਰਾਨ ਜਥੇਦਾਰ ਨੇ ਸਖ਼ਤ ਫੈਸਲਾ ਲੈਂਦੇ ਹੋਏ ਕਿਹਾ ਕਿ ਹਰ ਗੁਰਦੁਆਰਾ ਸਾਹਿਬ ‘ਚ ਦਿਨ ਅਤੇ ਰਾਤ ਪਹਿਰੇਦਾਰ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਜਿਨ੍ਹਾਂ ਗੁਰਦੁਆਰਾ ਸਾਹਿਬ ‘ਚ ਪਹਿਰੇਦਾਰ ਨਹੀਂ ਹੋਣਗੇ ਅਤੇ ਹੋਰ ਪ੍ਰਬੰਧਾਂ ਦੀ ਘਾਟ ਹੈ, ਉਥੋਂ ਪਾਵਨ ਸਰੂਪ ਨੇੜਲੇ ਇਤਿਹਾਸਕ ਗੁਰਦੁਆਰਿਆਂ ਵਿੱਚ ਪਹੁੰਚਾਏ ਜਾਣਗੇ।  ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਮਾਣ ਸਤਿਕਾਰ ਦੇ ਮਾਮਲੇ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਪਿੰਡ ਦੇ ਸਮੂਹ ਘਰਾਂ ਵਿੱਚੋਂ ਇੱਕ ਇੱਕ ਮੈਂਬਰ ਨੂੰ ਸ੍ਰੀ ਅਕਾਲ ਤਖਤ ਵਿਖੇ ਸੱਦਿਆ ਜਾਵੇਗਾ।

ਇਸ ਦੌਰਾਨ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪ੍ਰਸ਼ਾਸਨ ਵੀ ਪੁੱਜ ਗਿਆ ਸੀ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਥੇਦਾਰ ਨੇ ਕਿਹਾ ਕਿ ਭਾਵੇਂ ਅੱਗ ਲੱਗਣ ਨਾਲ ਵੱਡਾ ਨੁਕਸਾਨ ਹੋਇਆ ਹੈ ਪਰ ਗੁਰਦੁਆਰੇ ਦੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੇ ਡੀਵੀਡੀ ਤੋਂ ਪਤਾ ਲਾਉਣ ਦਾ ਯਤਨ ਕੀਤਾ ਜਾਵੇਗਾ ਕਿ ਘਟਨਾ ਕਿਵੇਂ ਵਾਪਰੀ ਹੈ।

By Gurpreet Singh

Leave a Reply

Your email address will not be published. Required fields are marked *