ਗੁਰਪ੍ਰੀਤ ਸਿੰਘ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਨਿਯੁਕਤ ਹੋਏ ਨੌਜਵਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਭਰਤੀਆਂ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੌਰਾਨ ਨੌਕਰੀਆਂ ਦੇਣ ਸਮੇਂ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਿਸ਼ ਜਾਂ ਹੋਰ ਦਖ਼ਲਅੰਦਾਜ਼ੀ ਨੂੰ ਥਾਂ ਨਹੀਂ ਦਿੱਤੀ ਜਾ ਰਹੀ ਅਤੇ ਚੋਣ ਸਿਰਫ਼ ਯੋਗਤਾ ਦੇ ਆਧਾਰ ‘ਤੇ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਰਤੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਆਉਣ ਨਾਲ ਆਮ ਅਤੇ ਮੱਧਵਰਗੀ ਪਰਿਵਾਰਾਂ ਦੇ ਪ੍ਰਤਿਭਾਸ਼ਾਲੀ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਰਸਤੇ ਖੁੱਲ੍ਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਵਰਗੀਆਂ ਪ੍ਰਥਾਵਾਂ ਨੂੰ ਰੋਕਣ ਲਈ ਸਰਕਾਰ ਵੱਲੋਂ ਸਖ਼ਤ ਕਦਮ ਚੁੱਕੇ ਗਏ ਹਨ।
ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰਦੇ ਹੋਏ ਪੰਜਾਬ ਦੀ ਤਰੱਕੀ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਣ।
ਯੋਗਤਾ ਦੇ ਆਧਾਰ ‘ਤੇ ਮਿਲ ਰਹੀਆਂ ਨੌਕਰੀਆਂ, ਸਿਫ਼ਾਰਿਸ਼ ਤੇ ਭ੍ਰਿਸ਼ਟਾਚਾਰ ਨੂੰ ਦਿੱਤੀ ਪਈ ਨੱਥ: ਮੁੱਖ ਮੰਤਰੀ ਮਾਨ
