ਸੁਰਖੀਆਂ ‘ਚ ਕਪੂਰਥਲਾ ਕੇਂਦਰੀ ਜੇਲ੍ਹ, ਕੈਦੀ ਦੀ ਮੌਤ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ਕਪੂਰਥਲਾ – ਕੇਂਦਰੀ ਜੇਲ੍ਹ ਕਪੂਰਥਲਾ ‘ਚ ਬੰਦ ਇਕ ਕੈਦੀ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਜੇਲ੍ਹ ਪ੍ਰਸ਼ਾਸਨ ਵੱਲੋਂ ਕੈਦੀ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਸੀ। ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ‘ਚ ਤਾਇਨਾਤ ਡਿਊਟੀ ਡਾਕਟਰ ਵੰਦਨਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮਨਪ੍ਰੀਤ (25) ਪੁੱਤਰ ਬਲਵੰਤ ਰਾਏ ਵਾਸੀ ਪਿੰਡ ਉੱਘੀ, ਜ਼ਿਲ੍ਹਾ ਜਲੰਧਰ ਨੂੰ ਜੇਲ੍ਹ ਕਰਮਚਾਰੀ ਬੇਹੋਸ਼ ਹਾਲਤ ਵਿੱਚ ਹਸਪਤਾਲ ਲੈ ਕੇ ਆਏ ਸਨ। ਜਦੋਂ ਡਾਕਟਰਾਂ ਵੱਲੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ।

PunjabKesari

ਡਾ. ਵੰਦਨਾ ਮੁਤਾਬਕ ਮ੍ਰਿਤਕ ਨੌਜਵਾਨ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਚੱਲ ਰਿਹਾ ਸੀ ਅਤੇ ਸੰਭਵ ਹੈ ਕਿ ਬੀਮਾਰੀ ਕਾਰਨ ਹੀ ਉਸ ਦੀ ਮੌਤ ਹੋਈ ਹੋਵੇ। ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਰੱਖਵਾ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਕੋਤਵਾਲੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਅਗਲੀ ਕਾਰਵਾਈ ਪੁਲਸ ਵੱਲੋਂ ਕੀਤੀ ਜਾ ਰਹੀ ਹੈ।

By Gurpreet Singh

Leave a Reply

Your email address will not be published. Required fields are marked *