ਸਰਹਿੰਦ ਦੀ ਅਨਾਜ ਮੰਡੀ ਪਹੁੰਚੇ ਕਟਾਰੂਚੱਕ, ਪ੍ਰਬੰਧਾਂ ਦਾ ਲਿਆ ਜਾਇਜ਼ਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਨਾਜ ਮੰਡੀ ਸਰਹਿੰਦ ਵਿਖੇ ਮੰਡੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਵੱਲੋਂ ਕਿਸਾਨਾਂ ਅਤੇ ਕੰਮ ਕਰ ਰਹੇ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ।

ਇਸ ਮੌਕੇ ਗੱਲਬਾਤ ਕਰਦ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅੱਜ ਉਹ ਅਨਾਜ ਮੰਡੀ ਸਰਹੰਦ ਦਾ ਦੌਰਾ ਕਰਨ ਦੇ ਲਈ ਵਿਸ਼ੇਸ਼ ਤੌਰ ‘ਤੇ ਪਹੁੰਚੇ ਹਨ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਵਿਚ ਕਣਕ ਦੀ ਫ਼ਸਲ ਦਾ ਸੀਜ਼ਨ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਵਿਚ ਕਰੀਬ 102 ਲੱਖ ਮੀਟ੍ਰਿਕ ਟਨ ਕਣਕ ਦੀ ਫਸਲ ਪਹੁੰਚੀ ਹੈ। ਜਿਸ ਵਿਚੋਂ 97 ਲੱਖ ਮੀਟ੍ਰਿਕ ਟਨ ਫਸਲ ਸਾਡੀਆਂ ਏਜੰਸੀਆਂ ਖਰੀਦ ਚੁਕੀਆਂ ਹਨ। ਮੰਤਰੀ ਨੇ ਦੱਸਿਆ ਕਿ ਕਿਸਾਨਾਂ ਤੋਂ ਜੋ ਫਸਲ ਖਰੀਦੀ ਗਈ ਹੈ, ਉਸ ਦਾ 18 ਹਜ਼ਾਰ ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿਚ ਪਾ ਦਿੱਤਾ ਗਿਆ ਹੈ। ਪੰਜਾਬ ਵਿਚ 1864 ਮੰਡੀਆਂ ਹਨ, ਜਿਨ੍ਹਾਂ 5.25 ਲੱਖ ਕਿਸਾਨ ਆਪਣੀ ਫਸਲ ਲੈ ਕੇ ਆਏ ਹਨ। 

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹੁਕਮ ਹੈ ਕਿ ਮੰਡੀ ਵਿਚ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਗੱਲ ‘ਤੇ ਪਹਿਰਾ ਦੇਣ ਦੇ ਲਈ ਪ੍ਰਸ਼ਾਸਨ ਅਤੇ ਮੰਡੀਆਂ ਦੇ ਚੇਅਰਮੈਨ ਮੰਡੀਆਂ ਦੇ ਪ੍ਰਬੰਧਾਂ ਦਾ ਜਾਇਜ਼ਾ ਤੇ ਸਮੱਸਿਆਵਾਂ ‘ਤੇ ਵੀ ਧਿਆਨ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੰਡੀ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ਤੇ ਮੰਡੀਆਂ ਦੇ ਵਿਚ ਪ੍ਰਬੰਧ ਪੂਰੇ ਸਹੀ ਢੰਗ ਨਾਲ ਚੱਲ ਰਹੇ ਹਨ।

By Gurpreet Singh

Leave a Reply

Your email address will not be published. Required fields are marked *