ਆਖਰੀ ਸਫਰ ‘ਤੇ ਨਿਕਲੀ ਖਾਨ ਸਾਬ੍ਹ ਦੀ ਮਾਂ, ਭੁੱਬਾਂ ਮਾਰ ਰੋਂਦੇ ਦਿਖੇ ਗਾਇਕ

ਨੈਸ਼ਨਲ ਟਾਈਮਜ਼ ਬਿਊਰੋ :- ਮਸ਼ਹੂਰ ਪੰਜਾਬੀ ਗਾਇਕ ਖਾਨ ਸਾਬ੍ਹ ਦੀ ਮਾਂ ਸਲਮਾ ਪਰਵੀਨ ਨੂੰ ਅੱਜ ਸੁਪਰਦ-ਏ-ਖਾਕ ਕੀਤਾ ਜਾਵੇਗਾ। ਉਨ੍ਹਾਂ ਦੀ ਮ੍ਰਿਤ ਦੇਹ ਆਖਰੀ ਸਫਰ ‘ਤੇ ਨਿਕਲੀ ਗਈ ਹੈ। ਦੱਸਣਯੋਗ ਹੈ ਉਨ੍ਹਾਂ ਦੀ ਦੇਹ ਸ਼ੁੱਕਰਵਾਰ ਨੂੰ ਖਾਨ ਸਾਬ੍ਹ ਦੇ ਜੱਦੀ ਪਿੰਡ ਭੰਡਾਲ ਦੋਨਾ (ਕਪੂਰਥਲਾ) ਪਹੁੰਚੀ।  ਤੁਹਾਨੂੰ ਦੱਸ ਦੇਈਏ ਕਿ “ਆਪਣੀ ਮਾਂ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਗਾਇਕ ਖਾਨ ਸਾਬ੍ਹ ਵੀ ਕੈਨੇਡਾ ਤੋਂ ਭਾਰਤ ਵਾਪਸ ਆਏ। ਉਨ੍ਹਾਂ ਨੂੰ ਸਰੀ ਵਿੱਚ ਆਪਣਾ ਸ਼ੋਅ ਰੱਦ ਕਰਨਾ ਪਿਆ। ਖਾਨ ਸਾਬ੍ਹ ਸ਼ੁੱਕਰਵਾਰ ਰਾਤ ਨੂੰ ਦਿੱਲੀ ਹਵਾਈ ਅੱਡੇ ‘ਤੇ ਪਹੁੰਚੇ ਅਤੇ ਹੁਣ ਆਪਣੇ ਜੱਦੀ ਪਿੰਡ ਪਹੁੰਚ ਗਏ ਹਨ।

PunjabKesari
ਖਾਨ ਸਾਬ੍ਹ ਦੀ ਮਾਂ ਸਲਮਾ ਪਰਵੀਨ ਦਾ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਡਾਕਟਰਾਂ ਦੀ ਦੇਖਭਾਲ ਹੇਠ ਸਨ। ਇਸ ਤੋਂ ਬਾਅਦ ਵੀ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਨਹੀਂ ਹੋ ਰਿਹਾ ਸੀ।”

By Gurpreet Singh

Leave a Reply

Your email address will not be published. Required fields are marked *