ਇੰਡੀਅਨ ਪ੍ਰੀਮੀਅਰ ਲੀਗ (IPL) 2025 ਦੇ 15ਵੇਂ ਮੈਚ ਵਿੱਚ ਅੱਜ ਕੋਲਕਾਤਾ ਨਾਈਟ ਰਾਈਡਰਜ਼ (KKR) ਦਾ ਸਾਹਮਣਾ ਸਨਰਾਈਜ਼ਰਜ਼ ਹੈਦਰਾਬਾਦ (SRH) ਨਾਲ ਹੈ। ਦੋਵਾਂ ਟੀਮਾਂ ਵਿਚਕਾਰ ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ਵਿਖੇ ਹੈ। ਮੈਚ ‘ਚ ਸਨਰਾਈਜ਼ਰਜ਼ ਦੇ ਕਪਤਾਨ ਪੈਟ ਕਮਿੰਸ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ ਹੈ। ਇਸਦਾ ਮਤਲਬ ਹੈ ਕਿ ਕੋਲਕਾਤਾ ਪਹਿਲਾਂ ਬੱਲੇਬਾਜ਼ੀ ਕਰੇਗੀ।
ਮੌਜੂਦਾ ਸੀਜ਼ਨ ਵਿੱਚ ਦੋਵਾਂ ਟੀਮਾਂ ਦੇ ਪ੍ਰਦਰਸ਼ਨ ਵਿੱਚ ਕੋਈ ਇਕਸਾਰਤਾ ਨਹੀਂ ਰਹੀ ਹੈ। ਕੋਲਕਾਤਾ ਨੇ ਰਾਜਸਥਾਨ ਰਾਇਲਜ਼ (RR) ਨੂੰ ਹਰਾਇਆ ਸੀ, ਜਦੋਂ ਕਿ ਉਸਨੂੰ ਰਾਇਲ ਚੈਲੇਂਜਰਜ਼ ਬੰਗਲੌਰ (RCB) ਅਤੇ ਮੁੰਬਈ ਇੰਡੀਅਨਜ਼ (MI) ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਦੂਜੇ ਪਾਸੇ, ਹੈਦਰਾਬਾਦ ਨੇ ਰਾਜਸਥਾਨ ਵਿਰੁੱਧ ਸ਼ੁਰੂਆਤੀ ਮੈਚ ਜਿੱਤਿਆ ਪਰ ਲਖਨਊ ਸੁਪਰ ਜਾਇੰਟਸ (LSG) ਅਤੇ ਦਿੱਲੀ ਕੈਪੀਟਲਜ਼ (DC) ਤੋਂ ਮੈਚ ਹਾਰ ਗਏ।
ਦੋਵਾਂ ਟੀਮਾਂ ਦੀ ਪਲੇਇੰਗ-11
ਹੈਦਰਾਬਾਦ- ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ, ਨਿਤੀਸ਼ ਕੁਮਾਰ ਰੈੱਡੀ, ਅਨਿਕੇਤ ਵਰਮਾ, ਹੇਨਰਿਕ ਕਲਾਸਨ (ਵਿਕਟਕੀਪਰ), ਕਮਿੰਦੂ ਮੈਂਡਿਸ, ਸਿਮਰਜੀਤ ਸਿੰਘ, ਪੈਟ ਕਮਿੰਸ (ਕਪਤਾਨ), ਹਰਸ਼ਲ ਪਟੇਲ, ਮੁਹੰਮਦ ਸ਼ਮੀ, ਜੀਸ਼ਾਨ ਅੰਸਾਰੀ।
ਕੋਲਕਾਤਾ- ਕੁਇੰਟਨ ਡੀ ਕਾਕ (ਵਿਕਟਕੀਪਰ), ਸੁਨੀਲ ਨਰਾਇਣ, ਅਜਿੰਕਿਆ ਰਹਾਣੇ (ਕਪਤਾਨ), ਵੈਂਕਟੇਸ਼ ਅਈਅਰ, ਰਿੰਕੂ ਸਿੰਘ, ਅੰਗਕ੍ਰਿਸ਼ ਰਘੂਵੰਸ਼ੀ, ਮੋਈਨ ਅਲੀ, ਆਂਦਰੇ ਰਸਲ, ਹਰਸ਼ਿਤ ਰਾਣਾ, ਵਰੁਣ ਚੱਕਰਵਰਤੀ, ਰਮਨਦੀਪ ਸਿੰਘ।