ਰਾਜੀਵ ਸ਼ਰਮਾ :- ਚੀਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਉੱਤਰ-ਪੱਛਮੀ ਚੀਨ ਦੇ ਇੱਕ ਪਿੰਡ ਵਿੱਚ ਮੰਗਲਵਾਰ ਨੂੰ ਜ਼ਮੀਨ ਖਿਸਕਣ ਮਗਰੋਂ 33 ਲੋਕ ਮਲਬੇ ਹੇਠ ਦੱਬ ਗਏ। ਹਾਲਾਂਕਿ ਉਨ੍ਹਾਂ ਵਿੱਚੋਂ 17 ਨੂੰ ਬਚਾ ਲਿਆ ਗਿਆ। ਸਰਕਾਰੀ ਮੀਡੀਆ ਨੇ ਇਸ ਸਬੰਧੀ ਜਾਣਕਾਰੀ ਦਿੱਤੀ।
ਚੀਨ ਦੀ ਸਰਕਾਰੀ ਖ਼ਬਰ ਏਜੰਸੀ, ਸ਼ਿਨਹੂਆ ਦੇ ਅਨੁਸਾਰ ਸਥਾਨਕ ਅਧਿਕਾਰੀਆਂ ਨੇ ਕਿਹਾ ਕਿ ਜ਼ਮੀਨ ਖਿਸਕਣ ਦੀ ਘਟਨਾ ਸਵੇਰੇ 7 ਵਜੇ ਦੇ ਕਰੀਬ ਗਾਂਸੂ ਸੂਬੇ ਦੇ ਲੋਂਗਨਾਨ ਸ਼ਹਿਰ ਦੇ ਨਾਨਹੇ ਖੇਤਰ ਵਿੱਚ ਵਾਪਰੀ। ਰਾਜ ਪ੍ਰਸਾਰਕ ਸੀਸੀਟੀਵੀ ਨੇ ਦੱਸਿਆ ਕਿ 17 ਲੋਕਾਂ ਨੂੰ ਬਚਾਇਆ ਗਿਆ ਹੈ, ਪਰ ਉਨ੍ਹਾਂ ਦੀ ਹਾਲਤ ਦਾ ਖੁਲਾਸਾ ਨਹੀਂ ਕੀਤਾ ਗਿਆ। ਅਧਿਕਾਰੀਆਂ ਨੇ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜ ਦਿੱਤਾ ਹੈ, ਅਤੇ ਬਚਾਅ ਕਾਰਜ ਜਾਰੀ ਹਨ।
