ਜਲੰਧਰ ‘ਚ ਦੇਰ ਰਾਤ ਗੋਲੀਆਂ ਦੀ ਗੂੰਝ, ਇੱਕ ਜ਼ਖਮੀ; ਕਤਲ ਕੇਸ ਦੀ ਰੰਜ਼ਿਸ ਨਾਲ ਜੁੜਿਆ ਮਾਮਲਾ

ਗੁਰਪ੍ਰੀਤ ਸਿੰਘ :- ਜਲੰਧਰ ਦੇ ਸੁੱਚੀ ਪਿੰਡ ਦੇਰ ਰਾਤ ਹੋਈ ਗੋਲੀਬਾਰੀ ਦੀ ਘਟਨਾ ਨੇ ਇਲਾਕੇ ‘ਚ ਹੜਕੰਪ ਮਚਾ ਦਿੱਤਾ ਹੈ। ਜਾਣਕਾਰੀ ਮੁਤਾਬਕ, ਮੁਲਜ਼ਮਾਂ ਨੇ ਇਹ ਹਮਲਾ ਕਿਸੇ ਕਤਲ ਕੇਸ ਤੋਂ ਪੈਦਾ ਹੋਈ ਪੁਰਾਣੀ ਰੰਜਿਸ਼ ਕਾਰਨ ਕੀਤਾ ਹੈ। ਗੋਲੀਆਂ ਦੀ ਅਚਾਨਕ ਆਵਾਜ਼ ਨੇ ਇਲਾਕੇ ‘ਚ ਹਫੜਾ-ਦਫੜੀ ਮਚਾ ਦਿੱਤੀ, ਜਿਸ ਕਾਰਨ ਵਸਨੀਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ।

ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਇੱਕ ਸੋਚੀ ਸਮਝੀ ਯੋਜਨਾ ਨਾਲ ਆਏ ਸਨ ਤੇ ਖਾਸ ਤੌਰ ‘ਤੇ ਆਪਣੀ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਇਆ। ਘਟਨਾ ਤੋਂ ਬਾਅਦ ਇਲਾਕੇ ‘ਚ ਡਰ ਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਜਾਣਕਾਰੀ ਮਿਲਣ ‘ਤੇ, ਪੁਲਿਸ ਤੁਰੰਤ ਘਟਨਾ ਸਥਾਨ ‘ਤੇ ਪਹੁੰਚ ਗਈ ਤੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ।

ਇਸ ਘਟਨਾਕ੍ਰਮ ‘ਤੇ ਜੁਆਇੰਟ ਕਮਿਸ਼ਨਰ ਸੰਦੀਪ ਸ਼ਰਮਾ ਨੇ ਕਿਹਾ, “ਸਾਨੂੰ ਸੂਚਨਾ ਮਿਲੀ ਸੀ ਕਿ ਗੋਲੀਬਾਰੀ ਦੀ ਘਟਨਾ ਵਾਪਰੀ ਹੈ ਤੇ ਅਨਮੋਲ ਨਾਮ ਦੇ ਇੱਕ ਲੜਕੇ ਨੂੰ ਗੋਲੀ ਲੱਗੀ ਹੈ। ਗੋਲੀਬਾਰੀ ਕਰਨ ਵਾਲੇ ਵਿਅਕਤੀਆਂ ਦੀ ਪੀੜਤ ਨਾਲ ਪੁਰਾਣੀ ਰੰਜ਼ਿਸ਼ ਸੀ ਤੇ ਲੰਬੇ ਸਮੇਂ ਤੋਂ ਧੋਵਾਂ ਧਿਰਾਂ ਵਿਚਕਾਰ ਝਗੜਾ ਚੱਲ ਰਿਹਾ ਸੀ। ਇਹ ਘਟਨਾ ਸੁੱਚੀ ਪਿੰਡ ਖੇਤਰ ‘ਚ ਵਾਪਰੀ ਹੈ ਤੇ ਸ਼ੁਰੂਆਤੀ ਜਾਂਚ ਮੁਤਾਬਕ ਦੱਸਿਆ ਗਿਆ ਕਿ ਇੱਕ ਹੀ ਰਾਊਂਡ ਫਾਇਰ ਕੀਤਾ ਗਿਆ ਸੀ।”

ਹਾਲਾਂਕਿ, ਅਧਿਕਾਰੀ ਨੇ ਇਹ ਵੀ ਕਿਹਾ ਹੈ ਕਿ ਅਜੇ ਸ਼ੁਰੂਆਤੀ ਜਾਂਚ ਚੱਲ ਰਹੀ ਹੈ, ਜਲਦੀ ਹੀ ਤੱਥ ਸਾਹਮਣੇ ਆਉਣ ਤੋਂ ਬਾਅਦ ਘਟਨਾ ਸਬੰਧੀ ਪੂਰੀ ਜਾਣਕਾਰੀ ਦਿੱਤੀ ਜਾਵੇਗੀ।

By Gurpreet Singh

Leave a Reply

Your email address will not be published. Required fields are marked *