ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ Update, ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਤੇ ਤੇਜ਼ ਹਨੇਰੀ ਦਾ Alert

ਚੰਡੀਗੜ੍ਹ- ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦਾ ਮੌਸਮ ਕਾਫ਼ੀ ਸੁਹਾਵਨਾ ਹੋ ਗਿਆ ਹੈ ਯਾਨੀ ਕਿ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆ ‘ਚ ਹਵਾਵਾਂ ਚੱਲਣ ਅਤੇ ਬਿਜਲੀ ਗਰਜਨ  ਦੀ ਸੰਭਾਵਨਾ ਹੈ। ਵਿਭਾਗ ਵੱਲੋਂ ਅੱਜ ਸੰਗਰੂਰ, ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਲੁਧਿਆਣਾ, ਚੰਡੀਗੜ੍ਹ, ਰੂਪਨਗਰ, ਵਿੱਚ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।  

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅਗਲੇ 5 ਦਿਨਾਂ ਤੱਕ ਕਈ ਜ਼ਿਲ੍ਹਿਆਂ ਵਿੱਚ ਤੇਜ਼ ਤੂਫ਼ਾਨ ਦੇ ਨਾਲ-ਨਾਲ ਮੀਂਹ ਅਤੇ ਗੜੇਮਾਰੀ ਹੋਵੇਗੀ। ਸੂਬੇ  ਵਿੱਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਹੈ।

PunjabKesari

By Gurpreet Singh

Leave a Reply

Your email address will not be published. Required fields are marked *