ਇੰਗਲੈਂਡ ਦੇ ਸ਼ਹਿਰ ਲੈਸਟਰ ਨੂੰ ਮਿਲਿਆ ਪਹਿਲਾ ਗੁਰਸਿੱਖ ਮੇਅਰ

ਗੁਰਪ੍ਰੀਤ ਸਿੰਘ :- ਇੰਗਲੈਂਡ ਦੇ ਸ਼ਹਿਰ ਲੈਸਟਰ ਨੂੰ ਪਹਿਲਾ ਗੁਰਸਿੱਖ ਮੇਅਰ ਮਿਲਿਆ ਹੈ। ਕੁਲਵਿੰਦਰ ਸਿੰਘ ਜੌਹਲ ਨੇ ਪਹਿਲੇ ਗੁਰਸਿੱਖ ਵੱਜੋਂ ਇਹ ਅਹੁਦਾ ਸੰਭਾਲਣ ਦਾ ਮਾਣ ਹਾਸਲ ਕੀਤਾ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਮਾਣ-ਸਨਮਾਨ ‘ਚ ਵੀ ਵਾਧਾ ਕੀਤਾ ਹੈ। ਦੱਸ ਦਈਏ ਕਿ ਲੈਸਟਰ ਟਾਊਨ ਹਾਲ ‘ਚ ਇੱਕ ਸਮਾਗਮ ਦੌਰਾਨ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ ਅਤੇ ਉਨ੍ਹਾਂ ਨੇ ਆਪਣਾ ਅਹੁਦਾ ਵੀ ਸੰਭਾਲ ਲਿਆ ਹੈ। ਕੌਂਸਲਰ ਕੁਲਵਿੰਦਰ ਸਿੰਘ ਜੌਹਲ ਲੇਬਰ ਪਾਰਟੀ ਦੇ ਮੈਂਬਰ ਹਨ ਅਤੇ 2015 ਤੋਂ ਬ੍ਰੌਨਸਟੋਨ ਪਾਰਕ ਅਤੇ ਰੌਲੀ ਫੀਲਡਜ਼ ਵਾਰਡ ਦੀ ਨੁਮਾਇੰਦਗੀ ਕਰ ਰਹੇ ਹਨ।

ਕੁਲਵਿੰਦਰ ਸਿੰਘ ਜੌਹਲ ਲੰਬੇ ਸਮੇਂ ਤੋਂ ਸਮਾਜਿਕ ਅਤੇ ਜਨ ਸੇਵਾ ਨਾਲ ਜੁੜੇ ਹੋਏ ਹਨ। ਉਨ੍ਹਾਂ ਦੀ ਨਿਯੁਕਤੀ ਨਾਲ ਬ੍ਰਿਟੇਨ ਵਿੱਚ ਵਸਦੇ ਸਿੱਖ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਹੈ। ਦੱਸ ਦਈਏ ਕਿ ਕੁਲਵਿੰਦਰ ਸਿੰਘ ਜੌਹਲ ਦਾ ਪਿਛੋਕੜ ਪੰਜਾਬ ਦੇ ਜਲੰਧਰ ਜ਼ਿਲ੍ਹੇ ‘ਚ ਫਿਲੌਰ ਨੇੜਲੇ ਪਿੰਡ ਤੇਹੰਗ ਨਾਲ ਹੈ। ਉਹ ਛੋਟੀ ਉਮਰ ਵਿਚ ਆਪਣੇ ਪਿਤਾ ਜਸਵੀਰ ਸਿੰਘ ਜੌਹਲ ਤੇ ਮਾਤਾ ਤਰਸੇਮ ਕੌਰ ਜੌਹਲ ਨਾਲ ਇੰਗਲੈਂਡ ਆ ਵੱਸੇ ਸਨ। ਉਨ੍ਹਾਂ ਨੇ ਆਪਣੀ ਪੜ੍ਹਾਈ ਲੈਸਟਰ ‘ਚ ਪੂਰੀ ਕੀਤੀ।

By Gurpreet Singh

Leave a Reply

Your email address will not be published. Required fields are marked *