ਦਿੱਲੀ ‘ਚ ਦੋ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

ਰਾਜੀਵ ਸ਼ਰਮਾ :- ਦਿੱਲੀ ਵਿੱਚ ਅੱਜ 9 ਅਤੇ ਕੱਲ੍ਹ 10 ਅਕਤੂਬਰ ਨੂੰ ਸਾਰੇ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਦਿੱਲੀ ਦੇ ਆਬਕਾਰੀ ਵਿਭਾਗ ਨੇ ਵੀਰਵਾਰ ਸ਼ਾਮ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਵਿਭਾਗ ਮੁਤਾਬਕ, ਦਿੱਲੀ ਪੁਲਿਸ ਤੋਂ ਮਿਲੇ ਇਨਪੁਟ ਅਤੇ ਮੌਜੂਦਾ ਹਾਲਾਤ ਨੂੰ ਦੇਖਦਿਆਂ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਇਹ ਫ਼ੈਸਲਾ ਲਿਆ ਗਿਆ ਹੈ। ਹੁਕਮਾਂ ਅਨੁਸਾਰ, ਇਨ੍ਹਾਂ ਦੋ ਦਿਨਾਂ ਦੌਰਾਨ L6, L6FG, L8, L10 ਅਤੇ L14 ਸਮੇਤ ਸਬੰਧਤ ਲਾਇਸੈਂਸਾਂ ਅਧੀਨ ਆਉਣ ਵਾਲੀਆਂ ਸ਼ਰਾਬ ਦੀਆਂ ਸਾਰੀਆਂ ਪ੍ਰਚੂਨ ਦੁਕਾਨਾਂ ਬੰਦ ਰਹਿਣਗੀਆਂ।

10 ਅਕਤੂਬਰ ਨੂੰ ਜੰਤਰ-ਮੰਤਰ ’ਤੇ ਪ੍ਰਦਰਸ਼ਨ ਦਾ ਐਲਾਨ
ਚੋਣ ਕਮਿਸ਼ਨ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਦਿੱਲੀ ਵਿੱਚ ਵਿਰੋਧੀ ਧਿਰ ਵੱਲੋਂ ਪਿਛਲੇ ਕਈ ਦਿਨਾਂ ਤੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਦੌਰਾਨ ਕਾਕਰੋਚ ਜਨਤਾ ਪਾਰਟੀ (CJP) ਨੇ ਵੀ 10 ਅਕਤੂਬਰ ਨੂੰ ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਅਭਿਜੀਤ ਦੀਪਕੇ ਨੇ ਕਿਹਾ ਸੀ ਕਿ ਜੇਕਰ ਗਿਆਨੇਸ਼ ਕੁਮਾਰ ਅਸਤੀਫ਼ਾ ਨਹੀਂ ਦਿੰਦੇ ਤਾਂ 10 ਅਕਤੂਬਰ ਨੂੰ ਜੰਤਰ-ਮੰਤਰ ’ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।

ਦਿੱਲੀ ਭਰ ’ਚ ਸੁਰੱਖਿਆ ਪ੍ਰਬੰਧ ਸਖ਼ਤ
ਇੱਕ ਸੀਨੀਅਰ ਅਧਿਕਾਰੀ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਸਤਾਵਿਤ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਭਰ ਵਿੱਚ 20 ਹਜ਼ਾਰ ਤੋਂ ਵੱਧ ਪੁਲਿਸ ਅਤੇ ਨੀਮ-ਫ਼ੌਜੀ ਬਲਾਂ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਅਧਿਕਾਰੀ ਮੁਤਾਬਕ, ਜੰਤਰ-ਮੰਤਰ ’ਤੇ ਕਿਸੇ ਵੀ ਪ੍ਰਦਰਸ਼ਨ ਲਈ ਇਜਾਜ਼ਤ ਨਹੀਂ ਦਿੱਤੀ ਗਈ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਬਿਨਾਂ ਮਨਜ਼ੂਰੀ ਵਾਲੇ ਇਕੱਠਾਂ ਵਿੱਚ ਸ਼ਾਮਲ ਹੋਣ ਤੋਂ ਗੁਰੇਜ਼ ਕਰਨ।

By Rajeev Sharma

Leave a Reply

Your email address will not be published. Required fields are marked *