ਦੁਨੀਆ ਦੇ 100 ਸਭ ਤੋਂ ਸ਼ਕਤੀਸ਼ਾਲੀ ਸਿੱਖਾਂ ਦੀ ਸੂਚੀ ਜਾਰੀ, ਭਗਵੰਤ ਮਾਨ ਦਾ ਨਾਮ ਵੀ ਸ਼ਾਮਿਲ!

ਨੈਸ਼ਨਲ ਟਾਈਮਜ਼ ਬਿਊਰੋ :- The Sikh 100 ਨੇ ਦੁਨੀਆ ਭਰ ਦੇ 100 ਸ਼ਕਤੀਸ਼ਾਲੀ ਸਿੱਖਾਂ ਦੀ ਸੂਚੀ ਜਾਰੀ ਕੀਤੀ। ਚੋਟੀ ਦੀਆਂ 10 ਸ਼ਖਸੀਅਤਾਂ ਵਿੱਚੋਂ ਅੱਠ ਧਾਰਮਿਕ ਸੰਸਥਾਵਾਂ ਨਾਲ ਜੁੜੇ ਹੋਏ ਹਨ। ਸ੍ਰੀ ਹਜ਼ੂਰ ਸਾਹਿਬ ਦੇ ਸੰਤ ਬਾਬਾ ਕੁਲਵੰਤ ਸਿੰਘ ਜਥੇਦਾਰ ਪਹਿਲੇ ਸਥਾਨ ‘ਤੇ ਹਨ, ਉਸ ਤੋਂ ਬਾਅਦ ਦੂਜੇ ਸਥਾਨ ‘ਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਹਨ। ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਪਾਲ ਸਿੰਘ ਬੰਗਾ ਤੀਜੇ ਸਥਾਨ ‘ਤੇ ਹਨ, ਅਤੇ ਚੌਥੇ ਸਥਾਨ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਵੇਂ ਸਥਾਨ ‘ਤੇ ਹਨ।

By Gurpreet Singh

Leave a Reply

Your email address will not be published. Required fields are marked *