ਸਸਤਾ ਹੋਇਆ LPG ਗੈਸ ਸਿਲੰਡਰ, ਜਾਣੋ ਕਿੰਨੇ ਰੁਪਏ ਦੀ ਮਿਲੀ ਰਾਹਤ

ਨੈਸ਼ਨਲ ਟਾਈਮਜ਼ ਬਿਊਰੋ :- ਨਵੰਬਰ ਦਾ ਮਹੀਨਾ ਸ਼ੁਰੂ ਹੁੰਦੇ ਸਾਰ ਹੀ ਲੋਕਾਂ ਨੂੰ ਵੱਡਾ ਤੋਹਫ਼ਾ ਮਿਲ ਗਿਆ ਹੈ। ਦਰਅਸਲ, 19 ਕਿਲੋਗ੍ਰਾਮ ਵਾਲੇ ਵਪਾਰਕ (ਕਮਰਸ਼ੀਅਲ) ਐੱਲ. ਪੀ. ਜੀ. ਸਿਲੰਡਰਾਂ ਦੀਆਂ ਕੀਮਤਾਂ ਘੱਟ ਗਈਆਂ ਹਨ। 1 ਨਵੰਬਰ ਤੋਂ ਵਪਾਰਕ ਗੈਸ ਸਿਲੰਡਰ 5 ਰੁਪਏ ਸਸਤਾ ਹੋ ਗਿਆ ਹੈ। ਹਾਲਾਂਕਿ, ਘਰੇਲੂ ਗੈਸ ਸਿਲੰਡਰਾਂ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। 

ਦੱਸ ਦੇਈਏ ਕਿ 19 ਕਿਲੋਗ੍ਰਾਮ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਹੁਣ ਦਿੱਲੀ ਵਿੱਚ 1,590.50 ਰੁਪਏ ਹੋਵੇਗੀ। ਪਹਿਲਾਂ ਇਹ 1,595.50 ਰੁਪਏ ਸੀ। ਕੋਲਕਾਤਾ ਵਿੱਚ ਹੁਣ ਇਸਦੀ ਕੀਮਤ 1,694 ਰੁਪਏ, ਮੁੰਬਈ ਵਿੱਚ 1,542 ਰੁਪਏ ਅਤੇ ਚੇਨਈ ਵਿੱਚ 1,750 ਰੁਪਏ ਹੈ।

By Gurpreet Singh

Leave a Reply

Your email address will not be published. Required fields are marked *