ਗੁਰਪ੍ਰੀਤ ਸਿੰਘ :- ਚੰਡੀਗੜ੍ਹ: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਨਾਲ ਜੁੜੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਸਖ਼ਤ ਰੁਖ ਅਖ਼ਤਿਆਰ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮਾਮਲੇ ਵਿੱਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਪੰਜਾਬ ਮੁੱਖ ਮੰਤਰੀ ਦਫ਼ਤਰ (ਸੀਐਮਓ) ਵੱਲੋਂ ਜਾਰੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਖੁਦ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ ਹਨ।
ਮੁੱਖ ਮੰਤਰੀ ਨੇ ਡੀਜੀਪੀ ਨੂੰ ਮਾਮਲੇ ਦੀ ਮੌਕੇ ’ਤੇ ਪਹੁੰਚ ਕੇ ਪੂਰੀ ਜਾਣਕਾਰੀ ਹਾਸਲ ਕਰਨ ਅਤੇ ਸਥਿਤੀ ਦਾ ਮੁਲਾਂਕਣ ਕਰਨ ਲਈ ਕਿਹਾ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਮਾਮਲੇ ਵਿੱਚ ਜੇਕਰ ਕੋਈ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।
