
ਨੈਸ਼ਨਲ ਟਾਈਮਜ਼ ਬਿਊਰੋ :- ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਦੇ ਨਤੀਜੇ ਅੱਜ (23 ਜੂਨ) ਐਲਾਨੇ ਜਾਣਗੇ। ਇਸ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਸ਼ੁਰੂ ਹੋਈ। ਦੂਜੇ ਦੌਰ ਵਿੱਚ ਵੀ ‘ਆਪ’ ਉਮੀਦਵਾਰ ਨੂੰ ਲੀਡ ਮਿਲੀ।ਦੂਜੇ ਦੌਰ ਦੀ ਗਿਣਤੀ ਪੂਰੀ ਹੋ ਗਈ ਹੈ। ‘ਆਪ’ ਉਮੀਦਵਾਰ 1995 ਵੋਟਾਂ ਨਾਲ ਅੱਗੇ ਹੈ। ‘ਆਪ’ ਨੂੰ 4335, ਕਾਂਗਰਸ ਨੂੰ 2340, ਭਾਜਪਾ ਨੂੰ 2069 ਅਤੇ ਅਕਾਲੀ ਦਲ ਨੂੰ 1312 ਵੋਟਾਂ ਮਿਲੀਆਂ ਹਨ।ਦੱਸ ਦਈਏ ਕਿ ਪਹਿਲੇ ਦੌਰ ਵਿੱਚ ‘ਆਪ’ ਉਮੀਦਵਾਰ ਨੂੰ ਲੀਡ ਮਿਲੀ। ‘ਆਪ’ ਉਮੀਦਵਾਰ ਸੰਜੀਵ ਅਰੋੜਾ 2895 ਵੋਟਾਂ ਨਾਲ ਅੱਗੇ ਰਹੇ। ‘ਆਪ’ ਉਮੀਦਵਾਰ ਸੰਜੀਵ ਨੂੰ 1269 ਵੋਟਾਂ ਦੀ ਲੀਡ ਮਿਲੀ ਸੀ। ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 1626, ਭਾਜਪਾ ਦੇ ਜੀਵਨ ਗੁਪਤਾ ਨੂੰ 1177 ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 703 ਵੋਟਾਂ ਮਿਲੀਆਂ।ਬੀਤੀ 19 ਜੂਨ ਨੂੰ ਵੋਟਿੰਗ ਆਪਣੇ ਨਿਰਧਾਰਤ ਸਮੇਂ ਅਨੁਸਾਰ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਂਤੀਪੂਰਨ ਤੇ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੀ। ਸ਼ਾਮ 7:00 ਵਜੇ ਤੱਕ ਅਪਲੋਡ ਕੀਤੇ ਗਏ ਡਾਟਾ ਦੇ ਅਨੁਸਾਰ ਕੁਲ 51.33% ਵੋਟਿੰਗ ਹੋਈ ਸੀ। ਅੱਜ ਵੋਟਾਂ ਦੀ ਗਿਣਤੀ 14 ਗੇੜਾਂ ਵਿੱਚ ਹੋਵੇਗੀ। ਇਸ ਵਾਰ ਕੁੱਲ 14 ਉਮੀਦਵਾਰ ਚੋਣ ਮੈਦਾਨ ‘ਚ ਹਨ ਪਰ ਚਾਰ ਪ੍ਰਮੁੱਖ ਪਾਰਟੀਆਂ ਕਾਂਗਰਸ, ਆਮ ਆਦਮੀ ਪਾਰਟੀ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਸਿੱਧਾ ਮੁਕਾਬਲਾ ਹੈ।
