30 ਲੱਖ ਦੀ ਫਿਰੌਤੀ ਮਾਮਲੇ ਦਾ ਮੁੱਖ ਮੁਲਜ਼ਮ ਪੁਲਿਸ ਮੁਕਾਬਲੇ ਮਗਰੋਂ ਕਾਬੂ

ਗੁਰਪ੍ਰੀਤ ਸਿੰਘ :- ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ 30 ਲੱਖ ਰੁਪਏ ਦੀ ਫਿਰੌਤੀ ਮੰਗਣ ਅਤੇ ਪਿੰਡ ਪੰਡੋਰੀ ਵੜੈਚ ਵਿੱਚ ਹੋਏ ਪੈਟਰੋਲ ਬੰਬ ਹਮਲੇ ਦੇ ਮਾਮਲੇ ਵਿੱਚ ਲੋੜੀਂਦੇ ਮੁਲਜ਼ਮ ਗੁਰਲਾਲ ਸਿੰਘ ਵਾਸੀ ਪਿੰਡ ਬੱਲ ਖੁਰਦ, ਥਾਣਾ ਕੰਬੋ ਨੂੰ ਕਾਬੂ ਕਰ ਲਿਆ ਹੈ।

ਪੁਲਿਸ ਮੁਤਾਬਕ ਖਾਸ ਸੂਚਨਾ ਦੇ ਆਧਾਰ ‘ਤੇ ਪਿੰਡ ਪੰਡੋਰੀ ਵੜੈਚ ਨੇੜੇ ਨਾਕਾਬੰਦੀ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕੀਤੀ ਗਈ। ਇਸ ਦੌਰਾਨ ਮੁਲਜ਼ਮ ਨੇ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰ ਲਿਆ ਗਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਵੀ ਬਰਾਮਦ ਹੋਇਆ।

ਜ਼ਖ਼ਮੀ ਮੁਲਜ਼ਮ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਦੇ ਹੋਰ ਅਪਰਾਧਿਕ ਗਿਰੋਹਾਂ ਨਾਲ ਕੋਈ ਸਬੰਧ ਹਨ ਜਾਂ ਨਹੀਂ।

By Gurpreet Singh

Leave a Reply

Your email address will not be published. Required fields are marked *