ਗੁਰਪ੍ਰੀਤ ਸਿੰਘ :- ਮੈਡ ਸੰਧੂ ਕਤਲ ਮਾਮਲੇ ਦੀ ਜਾਂਚ ਵਿੱਚ ਪੁਲਸ ਨੂੰ ਵੱਡੀ ਕਾਮਯਾਬੀ ਮਿਲਣ ਦੀ ਸੂਚਨਾ ਹੈ। ਸੂਤਰਾਂ ਮੁਤਾਬਕ ਕਤਲ ਵਿੱਚ ਮੁੱਖ ਸ਼ੂਟਰ ਦੱਸੇ ਜਾ ਰਹੇ ਪਰਮਿੰਦਰ ਸਿੰਘ ਉਰਫ਼ ਕਾਕਾ ਨੂੰ ਗੁਜਰਾਤ ਦੇ ਅਹਿਮਦਾਬਾਦ ਤੋਂ ਕਾਬੂ ਕੀਤਾ ਗਿਆ ਹੈ। ਕਾਕਾ ਨੂੰ ਗੋਲਡੀ ਢਿੱਲੋਂ ਦਾ ਕਰੀਬੀ ਸਾਥੀ ਦੱਸਿਆ ਜਾ ਰਿਹਾ ਹੈ ਅਤੇ ਜਾਂਚ ਵਿੱਚ ਉਸ ਦੀ ਭੂਮਿਕਾ ਨੂੰ ਅਹਿਮ ਮੰਨਿਆ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ ਮੈਡ ਸੰਧੂ ’ਤੇ ਹੋਏ ਹਮਲੇ ਤੋਂ ਬਾਅਦ ਪੁਲਸ ਨੇ ਮਾਮਲੇ ਨਾਲ ਜੁੜੇ 2 ਹੋਰ ਮੁਲਜ਼ਮਾਂ ਨੂੰ ਵੀ ਹਿਰਾਸਤ ਵਿੱਚ ਲਿਆ ਸੀ। ਹੁਣ ਕਾਕਾ ਦੇ ਕਾਬੂ ਆਉਣ ਤੋਂ ਬਾਅਦ ਪੁਲਸ ਦੀ ਹਿਰਾਸਤ ਵਿੱਚ ਲਏ ਗਏ ਮੁਲਜ਼ਮਾਂ ਦੀ ਗਿਣਤੀ 3 ਹੋ ਗਈ ਹੈ।
ਮੈਡ ਸੰਧੂ ਦਾ ਪਿਛਲੇ ਹਫ਼ਤੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਘਟਨਾ ਤੋਂ ਬਾਅਦ ਪੁਲਸ ਵੱਲੋਂ ਕਾਤਲਾਂ ਅਤੇ ਇਸ ਪਿੱਛੇ ਕੰਮ ਕਰ ਰਹੇ ਲੋਕਾਂ ਦੀ ਭਾਲ ਕੀਤੀ ਜਾ ਰਹੀ ਸੀ। ਕਾਕਾ ਤੋਂ ਪੁੱਛਗਿੱਛ ਦੌਰਾਨ ਕਤਲ ਦੇ ਮਕਸਦ ਅਤੇ ਇਸ ਨਾਲ ਜੁੜੇ ਹੋਰ ਲੋਕਾਂ ਬਾਰੇ ਅਹਿਮ ਜਾਣਕਾਰੀ ਮਿਲਣ ਦੀ ਉਮੀਦ ਹੈ।
ਹਾਲਾਂਕਿ ਅਜੇ ਤੱਕ ਪੁਲਸ ਵੱਲੋਂ ਕਾਕਾ ਦੀ ਗ੍ਰਿਫ਼ਤਾਰੀ ਸਬੰਧੀ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਪੁਲਸ ਦੀ ਅਗਲੀ ਕਾਰਵਾਈ ਤੋਂ ਬਾਅਦ ਮਾਮਲੇ ਦੀ ਹੋਰ ਤਸਵੀਰ ਸਪੱਸ਼ਟ ਹੋਵੇਗੀ।
