ਮਜੀਠੀਆ ਨੂੰ ਅੱਜ ਚੰਡੀਗੜ੍ਹ ਅਦਾਲਤ ”ਚ ਪੇਸ਼ ਹੋਣ ਦੇ ਹੁਕਮ, ਇਕ ਦਿਨ ਦੀ ਮਿਲੀ ਸੀ ਛੋਟ

ਗੁਰਪ੍ਰੀਤ ਸਿੰਘ :- ਸਰਕਾਰੀ ਕੰਮ ‘ਚ ਰੁਕਾਵਟ ਪਾਉਣ, ਹੁਕਮਾਂ ਦੀ ਉਲੰਘਣਾ ਕਰਨ ਅਤੇ ਸਰਕਾਰੀ ਕਰਮਚਾਰੀ ਖ਼ਿਲਾਫ਼ ਤਾਕਤ ਦੀ ਵਰਤੋਂ ਕਰਨ ਦੇ 5 ਸਾਲ ਪੁਰਾਣੇ ਮਾਮਲੇ ‘ਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੋਮਵਾਰ ਨੂੰ ਚੰਡੀਗੜ੍ਹ ਅਦਾਲਤ ‘ਚ ਪੇਸ਼ ਹੋਣ ਤੋਂ ਇਕ ਦਿਨ ਦੀ ਛੋਟ ਮਿਲੀ ਸੀ। ਹੁਣ ਉਨ੍ਹਾਂ ਨੂੰ ਮੰਗਲਵਾਰ ਨੂੰ ਸੀ. ਜੇ. ਐੱਮ. ਅਦਾਲਤ ‘ਚ ਹੋਰ ਮੁਲਜ਼ਮਾਂ ਨਾਲ ਪੇਸ਼ ਹੋਣਾ ਪਵੇਗਾ। ਮਾਮਲੇ ਦੀ ਸੁਣਵਾਈ ਦੌਰਾਨ ਦੋਸ਼ ਤੈਅ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਸਕਦੀ ਹੈ।

ਬਚਾਅ ਧਿਰ ਦੇ ਵਕੀਲ ਰਾਜੇਸ਼ ਕੁਮਾਰ ਰਾਏ ਨੇ ਮਜੀਠੀਆ ਵੱਲੋਂ ਪੇਸ਼ੀ ਤੋਂ ਛੋਟ ਦੀ ਅਰਜ਼ੀ ਦਾਇਰ ਕੀਤੀ ਸੀ। ਅਰਜ਼ੀ ‘ਚ ਕਿਹਾ ਗਿਆ ਹੈ ਕਿ ਇਸ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਰੱਦ ਕਰਨ ਦੀ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਇਕ ਜਾਂ ਦੋ ਦਿਨਾਂ ’ਚ ਸੂਚੀਬੱਧ ਹੋਣ ਦੀ ਉਮੀਦ ਹੈ।

ਇਸ ਤੋਂ ਇਲਾਵਾ ਮਜੀਠੀਆ ਨੇ ਪਾਰਟੀ ਦੀ ਮਹੱਤਵਪੂਰਨ ਮੀਟਿੰਗ ਵਿਚ ਸ਼ਾਮਲ ਹੋਣ ਲਈ ਪੰਜਾਬ ਜਾਣਾ ਸੀ, ਜਿੱਥੇ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੇ ਦੂਰ-ਦੁਰਾਡੇ ਦੇ ਪਿੰਡਾਂ ਦੇ ਵਰਕਰਾਂ ਦੇ ਆਉਣ ਦੀ ਉਮੀਦ ਹੈ। ਅਰਜ਼ੀ ਵਿਚ ਉਨ੍ਹਾਂ ਦੀ ਮੌਜੂਦਗੀ ਨੂੰ ਜ਼ਰੂਰੀ ਦੱਸਿਆ ਗਿਆ।

By Gurpreet Singh

Leave a Reply

Your email address will not be published. Required fields are marked *