ਪੰਜਾਬ ‘ਚ ਵੱਡਾ ਹਾਦਸਾ, 6 ਮੌਤਾਂ, ਅਨੰਦਪੁਰ ਸਾਹਿਬ ਤੋਂ ਪਰਤ ਰਹੀ ਸਵਾਰੀਆਂ ਨਾਲ ਭਰੀ ਬੱਸ ਪਲਟੀ

ਗੁਰਪ੍ਰੀਤ ਸਿੰਘ :- ਵਿਸਾਖੀ ਦੇ ਤਿਉਹਾਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨ ਕਰਕੇ ਪਰਤ ਰਹੀ ਸੰਗਤ ਦੀ ਬੱਸ ਫਤਿਹਗੜ੍ਹ ਸਾਹਿਬ ਵਿੱਚ ਪਲਟ ਜਾਣ ਕਾਰਨ ਵੱਡਾ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਇਹ ਹਾਦਸਾ ਬੱਸੀ ਪਠਾਣਾਂ ਵਿੱਚ ਦੇਰ ਰਾਤ ਵਾਪਰਿਆ ਹੈ, ਜਿਸ ਨਾਲ ਇਲਾਕੇ ਵਿਚ ਹਫ਼ੜਾ-ਦਫ਼ੜੀ ਮਚ ਗਈ। ਜਾਣਕਾਰੀ ਮੁਤਾਬਕ ਚੁੰਨੀ-ਮੋਰਿੰਡਾ ਰੋਡ ‘ਤੇ ਪਿੰਡ ਮੈਂਣ ਮਾਜਰੀ ਨਜ਼ਦੀਕ ਵਾਪਰੇ ਇਸ ਦਰਦਨਾਕ ਹਾਦਸੇ ਵਿੱਚ 6 ਸ਼ਰਧਾਲੂਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ ਬੱਸ ਵਿੱਚ 35 ਤੋਂ 40 ਸ਼ਰਧਾਲੂ ਸਵਾਰ ਸਨ।  

ਜਾਣਕਾਰੀ ਮੁਤਾਬਕ ਬਸ ਪਲਟਣ ਕਾਰਨ ਹੋਏ ਧਮਾਕੇ ਨੂੰ ਸੁਣ ਕੇ ਪਿੰਡ ਦੇ ਨੇੜੇ ਰਹਿਣ ਵਾਲੇ ਲੋਕ ਇਕੱਠੇ ਹੋ ਗਏ, ਜਿਨ੍ਹਾਂ ਨੇ ਬੜੀ ਮੁਸ਼ਕਲ ਨਾਲ ਸ਼ਰਧਾਲੂਆਂ ਨੂੰ ਬਸ ਵਿੱਚੋਂ ਬਾਹਰ ਕੱਢਿਆ। ਇਸ ਦੌਰਾਨ ਲੋਕਾਂ ਨੇ ਪ੍ਰਾਈਵੇਟ ਵਾਹਨਾਂ ਰਾਹੀਂ ਜ਼ਖ਼ਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਪਤਾ ਲੱਗਾ ਹੈ ਕਿ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਬਠਾਣਾ ਅਤੇ ਮੋਰਿੰਡਾ ਦੇ ਸਰਕਾਰੀ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ।

By Gurpreet Singh

Leave a Reply

Your email address will not be published. Required fields are marked *