ਪੰਜਾਬ ‘ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ ਮੁੰਡਿਆਂ ਦੀ ਮੌਤ

ਗੁਰਪ੍ਰੀਤ ਸਿੰਘ :- ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਚੱਲ ਰਹੇ ਸਾਲਾਨਾ ਜੋੜ ਮੇਲੇ ’ਚ ਜਾ ਰਹੇ ਤਿੰਨ ਮੁੰਡਿਆਂ ਦੀ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਹਾਦਸਾ ਭਿੱਖੀਵਿੰਡ ਸਥਿਤ ਬੀ.ਐੱਸ.ਐੱਫ. ਕੈਂਪ ਨੇੜੇ ਦੇਰ ਰਾਤ ਕਰੀਬ 2 ਵਜੇ ਉਸ ਸਮੇਂ ਵਾਪਰਿਆ ਜਦੋਂ ਇਕ ਮੋਟਰਸਾਈਕਲ ਅਤੇ ਐਕਟਿਵਾ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਹਾਦਸੇ ‘ਚ ਤਿੰਨ ਨਾਬਾਲਗ ਮੁੰਡਿਆਂ ਦੀ ਮੌਤ ਹੋ ਗਈ। 

ਮ੍ਰਿਤਕਾਂ ਦੀ ਪਛਾਣ ਅਭਿਜੋਤ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਮਾੜੀ ਮੇਘਾ, ਹਰਮਨ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਚੇਲਾ ਕਲੋਨੀ ਭਿੱਖੀਵਿੰਡ ਅਤੇ ਰਵੀ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਕਲਸੀਆਂ ਕਲਾਂ ਵਜੋਂ ਹੋਈ ਹੈ। ਤਿੰਨ ਮੁੰਡਿਆਂ ਦੀ ਇਕੱਠਿਆਂ ਮੌਤ ਹੋਣ ਕਾਰਣ ਇਲਾਕੇ ਵਿਚ ਸੋਗ ਦੀ ਲਹਿਰ ਹੈ। ਫਿਲਹਾਲ ਪੁਲਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਹਾਦਸੇ ਦੇ ਕਾਰਨਾਂ ਸੰਬੰਧੀ ਵੀ ਜਾਂਚ ਜਾਰੀ ਹੈ। 

By Gurpreet Singh

Leave a Reply

Your email address will not be published. Required fields are marked *