ਹੁਸ਼ਿਆਰਪੁਰ ‘ਚ ਦੇਰ ਰਾਤ ਵਾਪਰਿਆ ਵੱਡਾ ਹਾਦਸਾ, ਬਰੋਜਾ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਭਵਾਨੀ ਨਗਰ ਇਲਾਕੇ ਵਿੱਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਇੱਥੇ ਸਥਿਤ ਇੱਕ ਬਰੋਜਾ (Rosin) ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਦੇਰ ਰਾਤ ਲੱਗੀ ਇਸ ਅੱਗ ਕਾਰਨ ਫੈਕਟਰੀ ਦੇ ਅੰਦਰ ਪਿਆ ਕੀਮਤੀ ਸਾਮਾਨ ਸੜ ਕੇ ਸਵਾਹ ਹੋ ਗਿਆ, ਜਿਸ ਕਾਰਨ ਮਾਲਕ ਦਾ ਵੱਡਾ ਵਿੱਤੀ ਨੁਕਸਾਨ ਹੋਇਆ ਹੈ।

ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਅੱਗ ਇੰਨੀ ਜ਼ਬਰਦਸਤ ਸੀ ਕਿ ਇਸ ‘ਤੇ ਕਾਬੂ ਪਾਉਣ ਲਈ ਫਾਇਰ ਕਰਮੀਆਂ ਨੂੰ ਭਾਰੀ ਮੁਸ਼ੱਕਤ ਕਰਨੀ ਪਈ। ਜਾਣਕਾਰੀ ਅਨੁਸਾਰ, ਰਾਤ ਪੌਣੇ 11 ਵਜੇ ਤੱਕ ਵੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਅੱਗ ਨੂੰ ਬੁਝਾਉਣ ਦੇ ਉੱਦਮਾਂ ਵਿੱਚ ਲੱਗੀਆਂ ਹੋਈਆਂ ਸਨ।

ਹਾਲਾਂਕਿ ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਅਜੇ ਤੱਕ ਕੋਈ ਖਬਰ ਨਹੀਂ ਹੈ, ਪਰ ਵਿੱਤੀ ਨੁਕਸਾਨ ਕਾਫੀ ਜ਼ਿਆਦਾ ਦੱਸਿਆ ਜਾ ਰਿਹਾ ਹੈ। ਫਿਲਹਾਲ ਅੱਗ ਲੱਗਣ ਦੇ ਅਸਲੀ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
 

By Gurpreet Singh

Leave a Reply

Your email address will not be published. Required fields are marked *