ਨੈਸ਼ਨਲ ਟਾਈਮਜ਼ ਬਿਊਰੋ :- ਸੰਘਣੀ ਧੁੰਦ ਕਾਰਨ ਜਲੰਧਰ-ਲੁਧਿਆਣਾ ਹਾਈਵੇਅ ‘ਤੇ ਵੱਡਾ ਹਾਦਸਾ ਵਾਪਰ ਗਿਆ। ਹਾਈਵੇਅ ‘ਤੇ ਪੰਜਾਬ ਰੋਡਵੇਜ਼ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਰੋਡਵੇਜ਼ ਬੱਸ ਦੀ ਟਿੱਪਰ ਨਾਲ ਭਿਆਨਕ ਟੱਕਰ ਹੋ ਗਈ। ਇਸ ਦੇ ਨਾਲ ਹੀ ਟਿੱਪਰ ਦੇ ਅੱਗੇ ਚੱਲ ਰਹੀ ਕਾਰ ਨੂੰ ਟੱਕਰ ਲੱਗੀ, ਜਿਸ ਕਾਰਨ ਕਾਰ ਵਿਚ ਸਵਾਰ ਲੋਕਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ। ਵਾਹਨਾਂ ਦੀ ਟੱਕਰ ਇੰਨੀ ਭਿਆਨਕ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਡਰਾਈਵਰ ਸਮੇਤ ਕਈ ਸਾਵਰੀਆਂ ਵੀ ਜ਼ਖ਼ਮੀ ਹੋਈਆਂ ਹਨ। ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਗੰਭੀਰ ਰੂਪ ਨਾਲ ਜ਼ਖ਼ਮੀ ਡਰਾਈਵਰ ਨੂੰ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਬੱਸ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ, ਜਿਸ ਨੇ ਅੱਗੇ ਚੱਲ ਰਹੇ ਟਿੱਪਰ ਨੂੰ ਭਿਆਨਕ ਟੱਕਰ ਮਾਰ ਦਿੱਤੀ। ਕੁਝ ਦੇਰ ਲਈ ਟ੍ਰੈਫਿਕ ਜਾਮ ਵਾਲੀ ਸਥਿਤੀ ਵੀ ਬਣੀ ਰਹੀ। ਮੌਕੇ ਉਤੇ ਸੜਕ ਸੁਰੱਖਿਆ ਫੋਰਸ ਅਤੇ ਪੁਲਸ ਮੁਲਾਜ਼ਮਾਂ ਵੱਲੋਂ ਕ੍ਰੇਨ ਦੀ ਮਦਦ ਨਾਲ ਬੱਸ ਨੂੰ ਸਾਈਡ ‘ਤੇ ਕਰਕੇ ਟ੍ਰੈਫਿਕ ਖੁੱਲ੍ਹਵਾਇਆ ਗਿਆ।
