ਜਲੰਧਰ-ਪਠਾਨਕੋਟ ਹਾਈਵੇ ‘ਤੇ ਵਾਪਰਿਆ ਵੱਡਾ ਹਾਦਸਾ: ਤਿੰਨ ਵਾਹਨਾਂ ਦੀ ਟੱਕਰ ‘ਚ 2 ਲੋਕ ਗੰਭੀਰ ਜ਼ਖਮੀ

ਜਲੰਧਰ : ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਸਥਿਤ ਅੱਡਾ ਨੂਰਪੁਰ ਵਿਖੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ, ਇਹ ਹਾਦਸਾ ਦਿਹਾਤ ਦੇ ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਖੇਤਰ ਵਿੱਚ ਵਾਪਰਿਆ, ਜਿੱਥੇ ਤਿੰਨ ਵਾਹਨਾਂ ਦੀ ਆਪਸ ਵਿੱਚ ਟੱਕਰ ਹੋ ਗਈ। ਇਸ ਹਾਦਸੇ ਦੌਰਾਨ 2 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

PunjabKesari

ਇਸ ਘਟਨਾ ਸਬੰਧੀ ਰਾਹਗੀਰਾਂ ਵੱਲੋਂ ਤੁਰੰਤ ਥਾਣਾ ਮਕਸੂਦਾਂ ਦੀ ਪੁਲਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਏ. ਐੱਸ. ਆਈ. ਕੇਵਲ ਸਿੰਘ ਪੁਲਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਪੁਲਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲਸ ਵਲੋਂ ਇਸ ਹਾਦਸੇ ਸਬੰਧੀ ਅਗਲੀ ਕਾਰਵਾਈ ਜਾਰੀ ਹੈ।

PunjabKesari

By Gurpreet Singh

Leave a Reply

Your email address will not be published. Required fields are marked *