ਨੈਸ਼ਨਲ ਟਾਈਮਜ਼ ਬਿਊਰੋ :- ਓਡੀਸ਼ਾ ਦੇ ਰਾਉਰਕੇਲਾ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਰਘੁਨਾਥਪਾਲੀ ਇਲਾਕੇ ਵਿੱਚ ਉਡਾਣ ਭਰਨ ਤੋਂ ਲਗਭਗ 10 ਕਿਲੋਮੀਟਰ ਬਾਅਦ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਜਹਾਜ਼ ਹਾਦਸੇ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਸ਼ੁਰੂਆਤੀ ਰਿਪੋਰਟਾਂ ਮੁਤਾਬਕ 9 ਸੀਟਾਂ ਵਾਲੇ ਇਸ ਜਹਾਜ਼ ਨਾਲ ਵਾਪਰੇ ਹਾਦਸੇ ਦੌਰਾਨ ਕਈ ਯਾਤਰੀ ਗੰਭੀਰ ਜ਼ਖਮੀ ਹੋ ਗਏ।
ਹਾਦਸੇ ਦੌਰਾਨ ਜ਼ਖਮੀ ਹੋਏ ਸਾਰੇ ਯਾਤਰੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਬਚਾਅ ਟੀਮਾਂ ਤੁਰੰਤ ਘਟਨਾ ਸਥਾਨ ‘ਤੇ ਪਹੁੰਚੀ ਗਈਆਂ ਹਨ। ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਹਾਦਸੇ ਦੇ ਕਾਰਨਾਂ ਦੀ ਮੁੱਢਲੀ ਜਾਂਚ ਨੂੰ ਲੈ ਕੇ ਕਈ ਪੁਲਸ ਅਧਿਕਾਰੀ ਵੀ ਪਹੁੰਚ ਚੁੱਕੇ ਹਨ। ਸੂਤਰਾਂ ਮੁਤਾਬਕ ਉਡਾਣ ਦੌਰਾਨ ਤਕਨੀਕੀ ਖਰਾਬੀ ਦਾ ਪਤਾ ਲੱਗਣ ਤੋਂ ਬਾਅਦ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਜਾ ਰਹੀ ਸੀ। ਇਸ ਹਾਦਸੇ ਦੌਰਾਨ ਜਹਾਜ਼ ਵਿੱਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਹਨ ਪਰ ਪਾਇਲਟ ਨੂੰ ਗੰਭੀਰ ਸੱਟਾਂ ਲੱਗੀਆਂ ਹਨ।
