ਨੈਸ਼ਨਲ ਟਾਈਮਜ਼ ਬਿਊਰੋ :- ਬਠਿੰਡਾ ਪੁਲਸ ਵਲੋਂ ਪਿੰਡ ਕਟਾਰ ਸਿੰਘ ਵਾਲਾ ਵਿਖੇ ਫ਼ਿਰੌਤੀ ਦੇ ਮਾਮਲੇ ਨੂੰ ਲੈ ਕੇ ਇਕ ਬਦਮਾਸ਼ ਦਾ ਐਨਕਾਊਂਟਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਐਨਕਾਊਂਟਰ ਦੌਰਾਨ ਦੋਹਾਂ ਪਾਸਿਆਂ ਤਾੜ-ਤਾੜ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਪੂਰਾ ਇਲਾਕਾ ਕੰਬ ਗਿਆ।
ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਗੈਂਗਸਟਰ ਨੂੰ ਕਾਬੂ ਕਰ ਲਿਆ ਹੈ। ਐੱਸ. ਐੱਸ. ਪੀ. ਬਠਿੰਡਾ ਸਮੇਤ ਪੁਲਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚੇ ਹੋਏ ਹਨ। ਪੁਲਸ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੋਹਾਲੀ ਪੁਲਸ ਵਲੋਂ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਮੁੱਖ ਸ਼ੂਟਰ ਦਾ ਐਨਕਾਊਂਟਰ ਕੀਤਾ ਗਿਆ ਸੀ। ਪੁਲਸ ਨੇ ਐਨਕਾਊਂਟਰ ਦੌਰਾਨ ਸ਼ੂਟਰ ਨੂੰ ਢੇਰ ਕਰ ਦਿੱਤਾ।
