ਕੈਨੇਡਾ ਦੇ ਗੁਰਦੁਆਰੇ ‘ਚ ਵਾਪਰੀ ਵੱਡੀ ਵਾਰਦਾਤ : ਦੋ ਵਿਅਕਤੀਆਂ ਤੇ ਤੇਜ਼ਧਾਰ ਚਾਕੂ ਨਾਲ ਹਮਲਾ

ਰਾਜੀਵ ਸ਼ਰਮਾ:- ਕੈਨੇਡੀਅਨ ਦੇ ਅਲਬਰਟਾ ਸੂਬੇ ਦੇ ਇੱਕ ਗੁਰਦੁਆਰੇ ਦੇ ਅੰਦਰ ਦੋ ਵਿਅਕਤੀਆਂ ‘ਤੇ ਚਾਕੂ ਨਾਲ ਹਮਲਾ ਕਰ ਦੇਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਨਾਲ ਗੁਰਦੁਆਰਾ ਸਾਹਿਬ ਵਿਚ ਹਫੜਾ-ਦਫੜੀ ਮਚ ਗਈ। ਇਸ ਘਟਨਾ ਦੀ ਜਾਣਕਾਰੀ ਕੈਨੇਡਾ ਪੁਲਸ ਅਤੇ ਭਾਈਚਾਰੇ ਦੇ ਨੁਮਾਇੰਦਿਆਂ ਵਲੋਂ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਉਸ ਸਮੇਂ ਵਾਪਰੀ, ਜਦੋਂ ਇੱਕ ਵਿਅਕਤੀ ਨੇ ਵਿਆਹ ਸਮਾਰੋਹ ਤੋਂ ਪਹਿਲਾਂ ਸਵੇਰ ਦੀ ਪ੍ਰਾਰਥਨਾ ਵਿੱਚ ਵਿਘਨ ਪਾਇਆ।

ਇਹ ਹਮਲਾ ਸਵੇਰੇ 5 ਵਜੇ ਤੋਂ ਥੋੜ੍ਹੀ ਦੇਰ ਬਾਅਦ ਐਡਮਿੰਟਨ ਦੇ ਉੱਤਰ-ਪੂਰਬੀ ਬਾਹਰੀ ਇਲਾਕੇ ਵਿੱਚ ਸਥਿਤ ਨਾਨਕਸਰ ਗੁਰਦੁਆਰਾ ਗੁਰਸਿੱਖ ਮੰਦਰ ਵਿੱਚ ਹੋਇਆ। ਐਡਮਿੰਟਨ ਪੁਲਸ ਸਰਵਿਸ ਨੇ ਕਿਹਾ ਕਿ 14ਵੀਂ ਸਟਰੀਟ ਅਤੇ ਹਾਰਸਹਿੱਲ ਰੋਡ ਨੇੜੇ ਵਾਪਰੀ ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਉਹ ਮੌਕੇ ‘ਤੇ ਪਹੁੰਚ ਗਏ ਅਤੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ। ਹਮਲੇ ਦੌਰਾਨ ਜ਼ਖ਼ਮੀ ਹੋਏ 51 ਅਤੇ 75 ਸਾਲ ਦੀ ਉਮਰ ਦੇ ਦੋਵੇਂ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। 

By Gurpreet Singh

Leave a Reply

Your email address will not be published. Required fields are marked *