ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਗੁਰਦਾਸਪੁਰ ਵਿਚ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇਥੋਂ ਦੇ ਡੇਰਾ ਬਾਬਾ ਨਾਨਕ ‘ਚ ਧਮਾਕਾ ਹੋਇਆ ਹੈ। ਇਹ ਧਮਾਕਾ ਇੱਕ ਪੁਲਸ ਮੁਲਾਜ਼ਮ ਦੇ ਘਰ ਦੇ ਨੇੜੇ ਕੀਤਾ ਗਿਆ। ਪਿੰਡ ਰਾਇਮਲ ਵਿੱਚ ਹੋਏ ਧਮਾਕੇ ਦੀ ਪੁਸ਼ਟੀ ਕਰਦੇ ਹੋਏ, ਬਟਾਲਾ ਦੇ ਐੱਸਐੱਸਪੀ ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਇਹ ਘੱਟ ਤੀਬਰਤਾ ਵਾਲਾ ਧਮਾਕਾ ਸੀ। ਪੁਲਸ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ‘ਤੇ ਫੋਰੈਂਸਿਕ ਟੀਮਾਂ ਨੂੰ ਵੀ ਬੁਲਾਇਆ ਗਿਆ ਹੈ।
ਹੁਣ ਤੱਕ ਪੰਜਾਬ ਵਿੱਚ ਖਾਲਿਸਤਾਨੀ ਅੱਤਵਾਦੀ ਸੰਗਠਨ ਪੁਲਸ ਚੌਕੀਆਂ ਅਤੇ ਥਾਣਿਆਂ ਨੂੰ ਨਿਸ਼ਾਨਾ ਬਣਾ ਰਹੇ ਸਨ। ਹੁਣ ਪਹਿਲੀ ਵਾਰ ਕਿਸੇ ਪੁਲਸ ਵਾਲੇ ਦੇ ਘਰ ਨੇੜੇ ਧਮਾਕਾ ਹੋਇਆ ਹੈ। ਇਸ ਤੋਂ ਪਹਿਲਾਂ ਪੰਜਾਬ ਵਿੱਚ 11 ਧਮਾਕੇ ਹੋ ਚੁੱਕੇ ਹਨ। ਐੱਸਐੱਸਪੀ ਬਟਾਲਾ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਇਹ ਘੱਟ ਤੀਬਰਤਾ ਵਾਲਾ ਧਮਾਕਾ ਸੀ। ਇਸਨੂੰ ਗ੍ਰਨੇਡ ਹਮਲਾ ਕਹਿਣਾ ਜਲਦਬਾਜ਼ੀ ਹੋਵੇਗੀ। ਧਮਾਕੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਹੀ ਹੋਰ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ।