ਪਟਿਆਲਾ : ਆਪਸੀ ਤਕਰਾਰ ਤੋਂ ਬਾਅਦ ਮਹਿੰਦਰ ਸਿੰਘ ਉਰਫ ਮਾਮਾ ਨਾਮ ਦੇ ਵਿਅਕਤੀ ਦਾ ਬੀਤੀ ਰਾਤ ਰੇਲਵੇ ਸਟੇਸ਼ਨ ਪਟਿਆਲਾ ਦੇ ਕੋਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ ਮਾਮੂਲੀ ਤਕਰਾਰ ਤੋਂ ਬਾਅਦ ਇਕ ਨੌਜਵਾਨ ਨੇ ਮਹਿੰਦਰ ਸਿੰਘ ਉਰਫ ਮਾਮਾ ‘ਤੇ ਤਾਬੜ ਤੋੜ ਗੋਲੀਆਂ ਵਰਾ ਦਿੱਤੀਆਂ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀ. ਐੱਸ. ਪੀ. ਸਿਟੀ ਵਨ ਸਤਨਾਮ ਸਿੰਘ ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਜਸਪ੍ਰੀਤ ਸਿੰਘ ਕਾਹਲੋਂ ਅਤੇ ਥਾਣਾ ਸਿਵਲ ਲਾਈਨ ਦੇ ਐੱਸ. ਐੱਚ. ਓ. ਅੰਮ੍ਰਿਤ ਬੀਰ ਸਿੰਘ ਚਹਿਲ ਮੌਕੇ ‘ਤੇ ਪਹੁੰਚੇ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਤਲ ਕਰਨ ਵਾਲਿਆਂ ਖ਼ਿਲਾਫ ਕੇਸ ਦਰਜ ਕਰਕੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।